ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-05-2023)

ਧਨਾਸਰੀ ਮਹਲਾ ੧ ॥ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥

ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
 
ਅਰਥ: ਧਨਾਸਰੀ ਰਾਗ ਵਿਚ ਗੁਰੂ ਨਾਨਕ ਜੀ ਦੀ ਬਾਣੀ। ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ । ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ।੧। ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ । ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ।੧।ਰਹਾਉ। ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ । ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ।੨। ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ । ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ । ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ।੩। (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ । ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ।੪।੩।੬।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget