ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (20-04-2025)

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
 
ਪਦਅਰਥ:- ਨਾਵੈ ਕੀ—(ਪਰਮਾਤਮਾ ਦੇ) ਨਾਮ ਦੀ। ਮਿਤਿ—ਮਾਪ, ਮਰਯਾਦਾ। ਸੇ—ਉਹ {ਬਹੁ-ਵਚਨ}। ਧੰਨੁ—ਭਾਗਾਂ ਵਾਲੇ। ਨਾਮਿ—ਨਾਮ ਵਿਚ। ਲਿਵ—ਲਗਨ। ਸਾਚੀ—ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ। ਸਾਚਾ ਵੀਚਾਰੁ—ਸਦਾ-ਥਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ। ਦੇ—ਦੇਂਦਾ ਹੈ।1। ਅਚਰਜੁ—ਹੈਰਾਨ ਕਰਨ ਵਾਲਾ। ਕਲੀ ਕਾਲ ਵਿਚਿ—ਝਗੜਿਆਂ-ਭਰੇ ਜੀਵਨ-ਸਮੇ ਵਿਚ।1। ਰਹਾਉ। ਹਮ—ਅਸੀਂ ਜੀਵ। ਮਨ ਮਾਹਿ—(ਜੇ) ਮਨ ਵਿਚ (ਵਿਚਾਰ ਕਰ ਵੇਖੀਏ)। ਕਮਾਹਿ—(ਅਸੀ) ਕਰਦੇ ਹਾਂ। ਗੁਰ ਪਰਸਾਦੀ—ਗੁਰੂ ਦੀ ਕਿਰਪਾ ਨਾਲ ਹੀ। ਆਪੇ—(ਪ੍ਰਭੂ) ਆਪ ਹੀ।2। ਬਿਖਿਆ—ਮਾਇਆ। ਅਭਿਮਾਨੁ—ਅਹੰਕਾਰ। ਅਹੰਕਾਰਿ—ਅਹੰਕਾਰ ਵਿਚ। ਮਾਨੁ—ਆਦਰ। ਆਪੁ—ਆਪਾ-ਭਾਵ। ਸਾਲਾਹੀ—ਸਾਲਾਹੀਂ, ਮੈਂ ਸਲਾਹੁੰਦਾ ਹਾਂ। ਸਚੁ—ਸਦਾ-ਥਿਰ ਪ੍ਰਭੂ।3। ਸਾਜੇ—ਪੈਦਾ ਕਰਦਾ ਹੈ। ਸਚਿ—ਸਦਾ-ਥਿਰ ਨਾਮ ਵਿਚ। ਨਾਮਿ—ਨਾਮ ਵਿਚ (ਜੁੜਿਆਂ)। ਆਗੈ—ਪਰਲੋਕ ਵਿਚ (ਭੀ)।4।
 
ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।1। ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।1। ਹੇ ਭਾਈ! ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।2। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।3। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।4।8।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget