ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-09-2025)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ...

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
 
ਅਰਥ:ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਗੁਰੂ ਨਾਨਕ ਜੀ ਆਪਣੇ ਆਪ ਨੂੰ ਆਖਦੇ ਹਨ, ਹੇ ਨਾਨਕ ! - ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget