ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-07-2023)
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਪਦਅਰਥ: ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥