ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਧਨਾਸਰੀ ਛੰਤ ਮਹਲਾ ੪ ਘਰੁ ੧   ੴ ਸਤਿਗੁਰ ਪ੍ਰਸਾਦਿ ॥   ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥   ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥   ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥  

ਧਨਾਸਰੀ ਛੰਤ ਮਹਲਾ ੪ ਘਰੁ ੧   ੴ ਸਤਿਗੁਰ ਪ੍ਰਸਾਦਿ ॥    
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥   ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥   ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥   ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥   ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥   ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥   


ਪਦ ਅਰਥ: -ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ  ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਸਾਚਾ—ਸਦਾ-ਥਿਰ ਰਹਿਣ ਵਾਲਾ। ਨੇਹੁ—ਪ੍ਰੇਮ। ਪੂਰੇ ਸਤਿਗੁਰੈ—ਪੂਰੇ ਗੁਰੂ ਦੀ ਰਾਹੀਂ। ਹਉ—ਮੈਂ। ਤਿਸੁ—ਉਸ (ਪ੍ਰਭੂ) ਨੂੰ। ਸੇਵੀ—ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ—ਭੁੱਲਦਾ। ਮੈ—ਮੈਨੂੰ। ਵਿਸਾਰੀ—ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ—ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ—ਲਈਂ। ਜੀਵਾ—ਜੀਵਾਂ। ਸ੍ਰਵਣੀ—ਕੰਨਾਂ ਨਾਲ। ਸੁਣੀ—ਸੁਣੀਂ। ਤ੍ਰਿਪਤੈ—ਰੱਜ ਜਾਂਦਾ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਾ—ਪੀਵਾਂ। ਬਿਬੇਕ—(ਚੰਗੇ ਮੰਦੇ ਦੀ) ਪਰਖ। ਬਿਚਰੈ—ਵਿਚਰਦੀ ਹੈ, ਵਰਤਦੀ ਹੈ।2।   


ਅਰਥ: - ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।    ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮy ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

  

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
Advertisement

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget