ਪੜਚੋਲ ਕਰੋ
Advertisement
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-06-2023)
ਸਲੋਕ ॥ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥
ਸਲੋਕ ॥ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਪਦਅਰਥ: ਜੀਅ ਰਚਨਾ = ਜੀਵਾਂ ਦੀ ਬਨਾਵਟ। ਰਚੰਤਿ = ਬਣਾਉਂਦਾ ਹੈ। ਅਸਥਾਪਨੰ = ਟਿਕਾਉਂਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ਨਾਲ। ਮਹਾ ਅਗਨਿ = (ਮਾਂ ਦੇ ਪੇਟ ਦੀ) ਵੱਡੀ ਅੱਗ।੧। ਤਲੈ = ਹੇਠਾਂ ਨੂੰ। ਕੁਹਥੜੈ ਥਾਇ = ਔਖੇ ਥਾਂ ਵਿਚ। ਧਣੀ = ਮਾਲਕ ਪ੍ਰਭੂ। ਉਧਰਹਿ = ਬਚਦਾ ਹੈਂ। ਜਿਸ ਦੈ ਨਾਇ = ਜਿਸ ਪ੍ਰਭੂ ਦੇ ਨਾਮ ਦੀ ਰਾਹੀਂ।੨।
ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ ਜੀ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ॥੧॥ (ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ, ਹੇ ਨਾਨਕ ਜੀ! (ਆਖੋ-) ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ ? ॥੨॥ (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ। ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement