ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-04-2023)

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।
 
ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ - ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget