ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-08-2023)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਪਦਅਰਥ:- ਮੇਲੇ—(ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿ—ਮੁੜ। ਭਵਜਲਿ—ਸੰਸਾਰ-ਸਮੁੰਦਰ ਵਿਚ।1। ਰਹਾਉ। ਹੀਅਰੈ—ਹਿਰਦੇ ਵਿਚ। ਲੋਚ—ਤਾਂਘ। ਕੇਰੀ—ਦੀ। ਨੈਨਹੁ—ਅੱਖਾਂ ਨਾਲ। ਹੇਰਾ—ਹੇਰਾਂ, ਮੈਂ ਵੇਖਾਂ। ਸਤਿਗੁਰਿ—ਗੁਰੂ ਨੇ। ਦਇਆਲਿ—ਦਇਆਲ ਨੇ। ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁ—ਪੱਧਰਾ ਰਾਹ। ਕੇਰਾ—ਦਾ, ਮਿਲਣ ਦਾ।1। ਰੰਗੀ—ਅਨੇਕਾਂ ਰੰਗਾਂ-ਕੌਤਕਾਂ ਦਾ ਮਾਲਕ। ਮਨਿ—ਮਨ ਵਿਚ। ਤਨਿ—ਤਨ ਵਿਚ। ਮੁਖਿ—ਮੂੰਹ ਉੱਤੇ। ਮਸਤਕਿ—ਮੱਥੇ ਉੱਤੇ।2। ਓਇ—{ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਮੂੜ—ਮੂਰਖ। ਕਹੀਅਹਿ—ਆਖੇ ਜਾਂਦੇ ਹਨ। ਅਗਿਆਨੀ—ਆਤਮਕ ਜੀਵਨ ਵਲੋਂ ਬੇ-ਸਮਝ।3। ਬਿਬੇਕ ਬੁਧਿ—(ਚੰਗੇ ਮੰਦੇ ਦੀ) ਪਰਖ ਕਰਨ ਵਾਲੀ ਅਕਲ। ਤੇ—ਤੋਂ, ਪਾਸੋਂ। ਗਿਆਨੁ—ਆਤਮਕ ਜੀਵਨ ਦੀ ਸੂਝ। ਧੁਰਿ—ਧੁਰ ਦਰਗਾਹ ਤੋਂ। ਲਿਖੇਰਾ—ਲਿਖਿਆ ਹੋਇਆ।4।






















