ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (07-02-2026)

ਤਿਲੰਗ ਮਹਲਾ ੧ ਘਰੁ ੩  ੴ ਸਤਿਗੁਰ ਪ੍ਰਸਾਦਿ ॥  ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥   ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥  ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥

ਤਿਲੰਗ ਮਹਲਾ ੧ ਘਰੁ ੩  ੴ ਸਤਿਗੁਰ ਪ੍ਰਸਾਦਿ ॥  ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥   ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥  ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥   ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥   ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥  ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥   ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥   

ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ: ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ-ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।੧।ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = ਇਕ ਰੰਗ ਦਾ ਨਾ {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ} ਸਾਹਿਬੁ = ਮਾਲਿਕ-ਪ੍ਰਭੂ ॥੨॥
ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget