ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-01-2024)

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
 
ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।
 
ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਕਬੀਰ ਜੀ ਕਹਿੰਦੇ ਹਨ, ਹੇ ਕਬੀਰ, (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget