ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-03-2023)

ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।

ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
 
ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।
 
ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨।ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩।ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।
 
ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

ABP Premium

ਵੀਡੀਓਜ਼

ਸਾਲ 'ਚ 2 ਵਾਰ ਸਿਰਫ ਪੰਛੀਆਂ ਲਈ ਖੇਤ 'ਚ ਬਾਜਰਾ ਬੀਜਦਾ ਹੈ ਇਹ ਕਿਸਾਨ..|abp sanjha|ਕੁੱਟਮਾਰ ਦਾ ਸ਼ਿਕਾਰ ਹੋਏ ਸਿਹਤ ਵਿਭਾਗ ਦੇ ਕਰਮਚਾਰੀ ਆਏ ਸਾਹਮਣੇ |abp sanjha|ਘਰਵਾਲੀ ਨੂੰ ਘਰੋਂ ਕੱਢਿਆ, ਸੜਕ 'ਤੇ ਹੋਇਆ ਹਾਈ ਵੋਲਟੇਜ ਡਰਾਮਾਬਠਿੰਡਾ 'ਚ NIA ਦੀ ਛਾਪੇਮਾਰੀ, ਟਿੱਪਰ ਚਾਲਕ ਘਰ ਪਹੁੰਚੀ ਟੀਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ

ਕਸ਼ਮੀਰ ਦੇ ਬੜਗਾਮ 'ਚ BSF ਜਵਾਨਾਂ ਨਾਲ ਭਰੀ ਬੱਸ ਖਾਈ 'ਚ ਡਿੱਗੀ, 3 ਸ਼ਹੀਦ, 27 ਦੀ ਹਾਲਤ ਗੰਭੀਰ

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਿਲੇ 'ਤੇ ਹਮਲਾ, 3 ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

Embed widget