Hukamnama Sahib: ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

Continues below advertisement

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥  (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥

( Waheguru Ji Ka Khalsa, Waheguru Ji Ki Fateh )9873626789ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ ! 

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।