ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥
ਬਿਲਾਵਲੁ ਮਹਲਾ ੫ ॥
ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ