ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-04-2023)

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

ਪਦ ਅਰਥ:

ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ,

ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧। ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨। ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩। ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।ਹੇ ਭਾਈ! ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫।

ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ- ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬। ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ!!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget