ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-06-2023)

ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥

ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥

ਪਦਅਰਥ:- ਉਪਰਾਵ—ਅਮੀਰ ਲੋਕ। ਸਿਕਦਾਰ—ਸਰਦਾਰ। ਸਭਿ—ਸਾਰੇ। ਮਿਥਿਆ—ਨਾਸਵੰਤ। ਭਾਉ ਦੂਜਾ—ਪ੍ਰਭੂ ਤੋਂ ਬਿਨਾ ਹੋਰ ਪਿਆਰ। ਜਾਣੁ—ਸਮਝ ਲੈ। ਥਿਰੁ—ਕਾਇਮ ਰਹਿਣ ਵਾਲਾ। ਨਿਹਚਲੁ—ਅਟੱਲ। ਪਰਵਾਣੁ—ਕਬੂਲ।1। ਦੀਬਾਣੁ—ਆਸਰਾ। ਭਜੁ—ਸਿਮਰ, ਉਚਾਰ। ਜੋ—ਜੇਹੜਾ ਮਨੁੱਖ। ਤਾਣੁ—ਤਾਕਤ।1। ਰਹਾਉ। ਕੁਲਵੰਤ—ਉੱਚੀ ਕੁਲ ਵਾਲੇ। ਮਿਲਖਵੰਤ—ਜ਼ਮੀਨਾਂ ਦੇ ਮਾਲਕ। ਦੀਸਹਿ—ਦਿੱਸਦੇ ਹਨ। ਕਚਾਣੁ—ਕੱਚਾ। ਸਤਿ—ਸਦਾ ਕਾਇਮ ਰਹਿਣ ਵਾਲਾ। ਨਿਰੰਜਨੁ—{ਨਿਰ-ਅੰਜਨੁ} ਮਾਇਆ ਦੇ ਪ੍ਰਭਾਵ ਤੋਂ ਪਰੇ। ਜਿਤੁ—ਜਿਸ ਦੀ ਰਾਹੀਂ।2। ਸੂਦ—ਸ਼ੂਦਰ। ਚਾਰਿ ਆਸ੍ਰਮ—ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ। ਪਰਧਾਨੁ—ਸ੍ਰੇਸ਼ਟ। ਨਿਕਟਿ—ਨੇੜੇ। ਹਿਰਡੁ ਬਪੁੜਾ—ਵਿਚਾਰਾ ਅਰਿੰਡ। ਮਿਲਿ—ਮਿਲ ਕੇ। ਪਤਿਤ—ਵਿਕਾਰੀ।3। ਤੇ—ਤੋਂ। ਸੂਚਾ—ਪਵਿੱਤਰ। ਜਾ ਕੈ ਹਿਰਦੈ—ਜਿਸ ਦੇ ਹਿਰਦੇ ਵਿਚ। ਨਾਨਕੁ ਪਖਾਲੈ—ਨਾਨਕ ਧੋਂਦਾ ਹੈ। ਸੇਵਕਾਣੁ—ਸੇਵਕ। ਨੀਚ ਜਾਤਿ—ਜਾਤਿ ਵਲੋਂ ਨੀਚ।4।

ਅਰਥ:- ਹੇ ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਸਿਮਰਿਆ ਕਰ, ਇਹੀ ਅਟੱਲ ਆਸਰਾ ਹੈ। ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਹਾਸਲ ਕਰ ਲੈਂਦਾ ਹੈ, ਉਸ ਮਨੁੱਖ ਦੇ ਆਤਮਕ ਬਲ ਜਿਤਨਾ ਹੋਰ ਕਿਸੇ ਦਾ ਬਲ ਨਹੀਂ।1। ਰਹਾਉ। ਹੇ ਮਨ! (ਜਗਤ ਵਿਚ) ਜਿਤਨੇ ਭੀ ਸ਼ਾਹ ਬਾਦਸ਼ਾਹ ਅਮੀਰ ਸਰਦਾਰ ਚੌਧਰੀ (ਦਿੱਸਦੇ ਹਨ) ਇਹ ਸਾਰੇ ਨਾਸਵੰਤ ਹਨ, (ਇਹੋ ਜਿਹੇ) ਮਾਇਆ ਦੇ ਪਿਆਰ ਨੂੰ ਝੂਠਾ ਸਮਝ। ਸਿਰਫ਼ ਪਰਮਾਤਮਾ ਹੀ ਨਾਸ-ਰਹਿਤ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਤਾਹੀਏਂ ਕਬੂਲ ਹੋਵੇਂਗਾ।1। ਹੇ ਮੇਰੇ ਮਨ! (ਦੁਨੀਆ ਵਿਚ) ਜਿਤਨੇ ਭੀ ਧਨ ਵਾਲੇ, ਉੱਚੀ ਕੁਲ ਵਾਲੇ, ਜ਼ਮੀਨਾਂ ਦੇ ਮਾਲਕ ਦਿੱਸ ਰਹੇ ਹਨ, ਇਹ ਸਾਰੇ ਨਾਸ ਹੋ ਜਾਣਗੇ, (ਇਹਨਾਂ ਦਾ ਵਡੱਪਣ ਇਉਂ ਹੀ ਕੱਚਾ ਹੈ) ਜਿਵੇਂ ਕਸੁੰਭੇ ਦਾ ਰੰਗ ਕੱਚਾ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਦਾ ਸਿਮਰ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਜਿਸ ਦੀ ਰਾਹੀਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।2। (ਹੇ ਮਨ! ਸਾਡੇ ਦੇਸ ਵਿਚ) ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ—ਇਹ ਚਾਰ (ਪ੍ਰਸਿੱਧ) ਵਰਨ ਹਨ, (ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ—ਇਹ) ਚਾਰ ਆਸ਼੍ਰਮ (ਪ੍ਰਸਿੱਧ) ਹਨ। ਇਹਨਾਂ ਵਿਚੋਂ ਜੇਹੜਾ ਭੀ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹੀ (ਸਭ ਤੋਂ) ਸ੍ਰੇਸ਼ਟ ਹੈ (ਜਾਤੀ ਆਦਿਕ ਕਰਕੇ ਨਹੀਂ)। ਜਿਵੇਂ ਚੰਦਨ ਦੇ ਨੇੜੇ ਵਿਚਾਰਾ ਅਰਿੰਡ ਵੱਸਦਾ ਹੈ (ਤੇ ਸੁਗੰਧਿਤ ਹੋ ਜਾਂਦਾ ਹੈ) ਤਿਵੇਂ ਸਾਧ ਸੰਗਤਿ ਵਿਚ ਮਿਲ ਕੇ ਵਿਕਾਰੀ ਭੀ (ਪਵਿਤੱਰ ਹੋ ਕੇ) ਕਬੂਲ ਹੋ ਜਾਂਦਾ ਹੈ।3। ਹੇ ਮਨ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਹੋਰ ਸਭਨਾਂ ਮਨੁੱਖਾਂ ਨਾਲੋਂ ਉੱਚਾ ਹੋ ਜਾਂਦਾ ਹੈ, ਸੁੱਚਾ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, (ਹੇ ਭਾਈ!) ਦਾਸ ਨਾਨਕ ਉਸ ਮਨੁੱਖਾਂ ਦੇ ਚਰਨ ਧੋਂਦਾ ਹੈ, ਜੇਹੜਾ ਪ੍ਰਭੂ ਦਾ ਸੇਵਕ ਹੈ ਪ੍ਰਭੂ ਦਾ ਭਗਤ ਹੈ, ਭਾਵੇਂ ਉਹ ਜਾਤੀ ਵਲੋਂ ਨੀਚ ਹੀ (ਗਿਣਿਆ ਜਾਂਦਾ) ਹੈ।4। 4।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget