ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-11-2023)

ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
 
ਪਦਅਰਥ: ਕਰਿ ਨਮਸਕਾਰ = ਸਿਰ ਨਿਵਾਇਆ ਕਰ। ਸਫਲ = ਫਲ ਦੇਣ ਵਾਲੀ, ਜੀਵਨ = ਮਨੋਰਥ ਪੂਰਾ ਕਰਨ ਵਾਲੀ। ਸਫਲ ਮੂਰਤਿ = ਉਹ ਗੁਰੂ ਜਿਸ ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਜਾ ਕੀ = ਜਿਸ (ਗੁਰੂ) ਦੀ। ਸੇਵ = ਸੇਵਾ, ਸਰਨ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ (ਪ੍ਰਭੂ) । ਪੁਰਖੁ = ਸਰਬ = ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ। ਨਾਮ ਰੰਗਿ = (ਪ੍ਰਭੂ ਦੇ) ਨਾਮ ਦੇ ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਕਉ = ਨੂੰ। ਰਾਖਨਹਾਰ = ਬਚਾਣ ਵਾਲਾ।੧।ਰਹਾਉ। ਉਮਰਾਉ = ਅਮੀਰ। ਪਤੀਆਏ = ਤਸੱਲੀ ਕਰ ਦੇਂਦਾ ਹੈ, ਪ੍ਰੀਤ ਬਣਾ ਦੇਂਦਾ ਹੈ। ਦੁਸਟ = ਭੈੜੇ। ਮਾਰਿ = ਆਤਮਕ ਮੌਤੇ ਮਾਰ ਕੇ। ਪਚਾਏ = ਖ਼ੁਆਰ ਕਰਦਾ ਹੈ। ਕੈ ਮੁਖਿ = ਦੇ ਮੂੰਹ ਵਿਚ। ਰੋਗੁ = (ਨਿੰਦਾ ਦੀ) ਬੀਮਾਰੀ। ਜੈ ਜੈਕਾਰੁ = (ਹਰ ਵੇਲੇ) ਸੋਭਾ। ਸਭੁ ਲੋਗੁ = ਸਾਰਾ ਜਗਤ।੨। ਕੈ ਮਨਿ = ਦੇ ਮਨ ਵਿਚ। ਜਪਹਿ = ਜਪਦੇ ਹਨ। ਭਗਵੰਤੁ = ਭਾਗਾਂ ਵਾਲਾ। ਸੰਗਤਿ ਕੇ ਮੁਖ = ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ। ਊਜਲ = ਰੌਸ਼ਨ।੩। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਲਾਹੇ = ਵਡਿਆਈ ਕਰਦਾ ਹੈ। ਬੇਪਰਵਾਹ = ਬੇ = ਮੁਥਾਜ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਜਾ ਕੀ = ਜਿਸ (ਗੁਰੂ) ਦੀ। ਸਭਿ = ਸਾਰੇ। ਪਾਏ ਧਰਨਿ = ਧਰਤੀ ਉਤੇ ਪਾ ਦੇਂਦਾ ਹੈ, ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ। ਮਾਰਿ = ਮਾਰ ਕੇ, ਦੁਰਕਾਰ ਕੇ।੪। ਕੋਇ = ਕੋਈ ਭੀ ਮਨੁੱਖ। ਜਨੁ = ਪ੍ਰਭੂ ਦਾ ਸੇਵਕ। ਏਕੁ = ਇਕ ਪ੍ਰਭੂ ਨੂੰ। ਤਾ ਕੈ ਨਿਕਟਿ = ਉਸ ਦੇ ਨੇੜੇ।੫। ਜਨ = ਪ੍ਰਭੂ ਦੇ ਸੇਵਕ {ਲਫ਼ਜ਼ 'ਜਨੁ' ਅਤੇ 'ਜਨ' ਦਾ ਫ਼ਰਕ ਵੇਖੋ}। ਭਲ ਮਾਨਹਿ = ਸਭ ਦਾ ਭਲਾ ਮੰਗਦੇ ਹਨ। ਵੇਕਾਰੀ = ਵਿਕਾਰਾਂ ਵਿਚ ਮੰਦਾ ਚਿਤਵਨ ਦੇ ਕੁਕਰਮਾਂ ਵਿਚ। ਕੈ ਸਿਖਿ = ਦੇ ਸਿੱਖ ਨੇ। ਉਬਰੇ = ਬਚ ਜਾਂਦੇ ਹਨ। ਨਰਕਿ = ਨਰਕ ਵਿਚ।੬।
 
ਸਾਜਨ = ਹੇ ਸੱਜਣ! ਸਤਿ = {सत्य} ਅਟੱਲ, ਸਦਾ ਕਾਇਮ ਰਹਿਣ ਵਾਲਾ। ਵਰਤਹਿ = ਵਰਤਦੇ ਹਨ, ਵਾਪਰਦੇ ਹਨ। ਦੁਆਰੇ = ਦੁਆਰਿ, ਦਰ ਤੇ। ਸੁ = ਉਹ (ਮਨੁੱਖ) । ਸਰਪਰ = ਜ਼ਰੂਰ।੭। ਨੀਧਰਿਆ = ਨਿਆਸਰਿਆਂ ਨੂੰ। ਧਰ = ਆਸਰਾ। ਸਤਿਗੁਰ = ਹੇ ਗੁਰੂ! ਰਾਖਹੁ = ਤੂੰ ਰੱਖਦਾ ਹੈਂ। ਕੈ ਸਿਮਰਨਿ = ਦੇ ਸਿਮਰਨ ਨੇ। ਪੈਜ = ਲਾਜ।੮।
 
ਅਰਥ: ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ।੧।ਰਹਾਉ। ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ। ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ।੧। ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ। ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ। (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ।੩। (ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ। ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ। ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ।੪। (ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ। ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ। ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ।੫। ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ। ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ। ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ। (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ।੬। ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ। (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ। ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ।੭। ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ। ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ। ਹੇ ਨਾਨਕ! ਆਖ-ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Advertisement
ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ
Embed widget