ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-12-2023)

ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਪਦਅਰਥ: ਤਨੁ = ਸਰੀਰ। ਤੋਹਿ = ਤੇਰਾ। ਮੋਹਿ = ਮੋਹ ਵਿਚ। ਬਿਆਪਿਆ = ਫਸਿਆ ਹੋਇਆ। ਧੋਹਿ = ਠੱਗੀ ਵਿਚ। ਕੁਦਮ = ਕਲੋਲ। ਗਾਡਰ = ਭੇਡ। ਛੇਲ = ਛੇਲਾ, ਲੇਲਾ। ਅਚਿੰਤੁ = ਅਚਨਚੇਤ। ਕਾਲੁ = ਮੌਤ। ਪੇਲ = ਧੱਕ ਦੇਂਦਾ ਹੈ, ਚਲਾ ਦੇਂਦਾ ਹੈ।੧। ਚਰਨ ਕਮਲ = ਕੌਲ = ਫੁੱਲ ਵਰਗੇ ਸੋਹਣੇ ਚਰਨ। ਮਨਾ = ਹੇ ਮਨ! ਜਪਿ = ਜਪਿਆ ਕਰ। ਸੰਗਿ = (ਤੇਰੇ) ਨਾਲ। ਸਹਾਈ = ਮਦਦਗਾਰ। ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸਰਨ ਪੈ ਕੇ। ਪਾਵਹਿ = ਤੂੰ ਲਏਂਗਾ। ਸਾਚੁ = ਸਦਾ-ਥਿਰ ਰਹਿਣ ਵਾਲਾ।੧।ਰਹਾਉ। ਊਨੇ = ਅਧੂਰੇ, ਕਦੇ ਸਿਰੇ ਨਾਹ ਚੜ੍ਹਨ ਵਾਲੇ। ਕਾਮਿ = ਕਾਮ ਵਿਚ। ਮਦਿ = ਨਸ਼ੇ ਵਿਚ। ਸਦ ਹੀ = ਸਦਾ ਹੀ। ਕਰੈ = ਕਰਦਾ ਹੈ। ਜੀਅਰਾ = ਜਿੰਦ। ਕੈ ਤਾਈ = ਦੀ ਖ਼ਾਤਰ, ਦੇ ਵਾਸਤੇ। ਗਾਫਲ ਸੰਗਿ = ਗ਼ਾਫ਼ਲ ਦੇ ਨਾਲ। ਤਸੂਆ = ਰਤਾ ਭੀ।੨।
ਧਰਤ ਧੋਹ = ਠੱਗੀ ਕਰਦਾ ਹੈ। ਛਲ = ਫ਼ਰੇਬ। ਸਿਰਿ = ਸਿਰ ਉਤੇ। ਜਿਨਿ = ਜਿਸ (ਪ੍ਰਭੂ) ਨੇ। ਨ ਮੂਲਿ = ਬਿਲਕੁਲ ਨਹੀਂ। ਮਿਥਿਆ ਲੋਭੁ = ਨਾਸਵੰਤ ਪਦਾਰਥਾਂ ਦਾ ਲੋਭ। ਸੂਲੁ = ਚੋਭ।੩।
ਸਾਧ ਰਵਾਲ = ਗੁਰੂ ਦੀ ਚਰਨ = ਧੂੜ। ਹਸਤ = ਹੱਥ। ਲੜਿ = ਪੱਲੇ ਨਾਲ। ਸਾਚੈ = ਸਦਾ-ਥਿਰ ਪ੍ਰਭੂ ਵਿਚ ਹੀ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਰਹਿੰਦਾ ਹੈ।੪।
ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ। (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧। ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨। ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।
ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget