ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-04-2023)

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

ਪਦਅਰਥ:- ਸੋਹਿਲਾ—ਖ਼ੁਸ਼ੀ ਦਾ ਗੀਤ, ਆਨੰਦ ਦੇਣ ਵਾਲਾ ਗੀਤ। ਸੁਹਾਵਾ—ਸੋਹਣਾ। ਏਹੁ—ਇਹ ਸੋਹਿਲਾ। ਮੰਨਿ—ਮਨ ਵਿਚ {ਅੱਖਰ ‘ਮ’ ਦੀ (ੰ) ਸਿਰਫ਼ ਇਕ ਮਾਤ੍ਰਾ ਵਧਾਣ ਵਾਸਤੇ ਹੈ, ਅਸਲ ਲਫ਼ਜ਼ ‘ਮਨ’ ਹੀ ਹੈ}। ਇਕਿ—ਕਈ ਜੀਵ। ਗਲੀ—ਨਿਰੀਆਂ ਗੱਲਾਂ ਕਰਨ ਨਾਲ। ਪਦਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਸਹਿਤ ਸਿਉ—ਸਮੇਤ। ਕੁਟੰਬ—ਪਰਵਾਰ। ਸਬਾਈਆ—ਸਾਰੀ ਹੀ। ਮੰਨਿ—ਮਨ ਵਿਚ।

ਅਰਥ:- ਰਾਗ ਰਾਮਕਲੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪ੍ਰਮਾਤਮਾ ਇਕ ਹੈ ਔਰ ਸਤਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਗੁਰੂ ਨਾਨਕ ਜੀ ਕਹਿੰਦੇ ਹਨ —ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16। (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।

ਗੱਜ-ਵੱਜ ਕੇ ਫਤਹਿ ਬੁਲਾਓ ਜੀ

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget