ਪੜਚੋਲ ਕਰੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-08-2025)
ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥

ਅੱਜ ਦਾ ਮੁੱਖਵਾਕ
Source : ABPLIVE AI
ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥
ਪਦਅਰਥ:- ਭਰਮਿ—ਭਰਮ ਵਿਚ। ਭਾਲਿ—ਭਾਲ ਕੇ, ਢੂੰਢ ਕੇ। ਨ ਦੇਵਈ—ਨ ਦੇਵੈ, ਨਹੀਂ ਦੇਂਦਾ। ਤਿਸੁ ਨਾਲਿ—ਉਸ ਪ੍ਰਭੂ ਨਾਲ। ਅੰਤਰਿ—{ਨੋਟ:- ਪਹਿਲੀ ਪਉੜੀ ਦੇ ਸ਼ਲੋਕ ਨੰ: 3 ਵਿਚ ਦੇ ਲਫ਼ਜ਼ “ਅੰਤਰੁ” ਦਾ ਤੇ ਇਸ ਲਫ਼ਜ਼ ਦਾ ਫ਼ਰਕ ਚੇਤੇ ਰੱਖਣ-ਜੋਗ ਹੈ}। ਕਰਤਾਰਿ—ਕਰਤਾਰ ਨੇ। ਧਾਵਤ—ਦੌੜਦਿਆਂ, ਭਟਕਦਿਆਂ। ਰੈਣਿ— ਰਾਤ। ਸੋਇ—ਸੌਂ ਕੇ। ਬਿਖੁ—ਵਿਹੁ। ਮਨਮੁਖਿ—ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਡੰਡੁ—ਡੰਡ, ਡੰਡਾ। ਦੂਜੈ ਭਾਇ—(ਪ੍ਰਭੂ ਨੂੰ ਛੱਡ ਕੇ) ਹੋਰ ਵਿਚ ਪਿਆਰ ਦੇ ਕਾਰਣ। ਮਨਿ—ਮਨ ਵਿਚ। ਸਹਜੇ—ਸਹਜ ਵਿਚ, ਅਡੋਲ ਅਵਸਥਾ ਵਿਚ। ਕਰਮਿ—ਬਖ਼ਸ਼ਸ਼ ਦੀ ਰਾਹੀਂ।
ਅਰਥ:- ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ। (ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ। ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ)।1। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ। (ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ।2।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















