ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-05-2023)

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥

ਪਦਅਰਥ: ਮੁਖਿ = ਮੂੰਹ ਵਿਚ। ਬਾਤੀ = ਵੱਟੀ। ਸੂਝੈ = ਨਜ਼ਰੀਂ ਆਉਂਦਾ ਹੈ। ਸਭੁ ਕੋਈ = ਹਰੇਕ ਚੀਜ਼। ਠਹਰਾਨੀ = ਖਲੋ ਗਈ, ਸੁੱਕ ਗਈ, ਬੁੱਝ ਗਈ। ਸੂੰਨਾ = ਸੁੰਞਾ, ਖ਼ਾਲੀ। ਮੰਦਰੁ = ਘਰ ॥੧॥ ਰੇ ਬਉਰੇ = ਹੇ ਕਮਲੇ ਜੀਵ! ਤੁਹਿ = ਤੈਨੂੰ। ਸੋਈ = ਸਾਰ ਲੈਣ ਵਾਲਾ, ਸੱਚਾ ਸਾਥੀ ॥੧॥ ਕਾ ਕੀ = ਕਿਸ ਦੀ? ਜੋਈ = ਜੋਰੂ, ਇਸਤ੍ਰੀ, ਵਹੁਟੀ। ਘਟ = ਸਰੀਰ। ਫੂਟੇ = ਟੁੱਟ ਜਾਣ ਤੇ ॥੨॥ ਦੇਹੁਰੀ = ਦਲੀਜ਼। ਖਟੀਆ = ਮੰਜੀ। ਲਟ ਛਿਟਕਾਏ = ਕੇਸ ਖੋਲ੍ਹ ਕੇ। ਤਿਰੀਆ = ਵਹੁਟੀ। ਹੰਸੁ = ਜੀਵਾਤਮਾ ॥੩॥ ਭੈ ਸਾਗਰੁ = ਤੌਖ਼ਲਿਆਂ ਦਾ ਸਮੁੰਦਰ, ਤੌਖ਼ਲਿਆਂ ਨਾਲ ਭਰਿਆ ਸੰਸਾਰ-ਸਮੁੰਦਰ। ਕੈ ਤਾਈ = ਦੀ ਬਾਬਤ, ਦੇ ਬਾਰੇ। ਗੁਸਾਈ = ਹੇ ਸੰਤ ਜੀ! ॥੪॥੯॥
 
ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) || (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget