ਸੋਮਵਾਰ, 19 ਭਾਦੋਂ (ਸੰਮਤ 555 ਨਾਨਕਸ਼ਾਹੀ)      (ਅੰਗ: 525)


ਗੂਜਰੀ ਸ੍ਰੀ ਰਵਦਿਾਸ ਜੀ ਕੇ ਪਦੇ ਘਰੁ ੩


ੴ ਸਤਗਿੁਰ ਪ੍ਰਸਾਦਿ ॥


ਦੂਧੁ ਤ ਬਛਰੈ ਥਨਹੁ ਬਟਿਾਰਓਿ ॥ ਫੂਲੁ ਭਵਰ ਜਲੁ ਮੀਨ ਬਿਗਿਾਰਓਿ ॥੧॥ ਮਾਈ ਗੋਬੰਦਿ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਖਿੁ ਅੰਮ੍ਰਤਿੁ ਬਸਹ ਇਕ ਸੰਗਾ ॥੨॥ ਧੂਪ ਦੀਪ ਨਈਬੇਦਹ ਬਾਸਾ ॥ ਕੈਸੇ ਪੂਜ ਕਰਹ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦ ਨਿਰਿੰਜਨੁ ਪਾਵਉ ॥੪॥ ਪੂਜਾ ਅਰਚਾ ਆਹ ਨਿ ਤੋਰੀ ॥ ਕਹ ਰਵਦਿਾਸ ਕਵਨ ਗਤ ਮੋਰੀ ॥੫॥੧॥


 ਗੂਜਰੀ ਸ੍ਰੀ ਰਵਦਿਾਸ ਜੀ ਕੇ ਪਦੇ ਘਰੁ ੩


 ੴ ਸਤਗਿੁਰ ਪ੍ਰਸਾਦਿ॥


ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦੱਿਤਾ (ਸੋ, ਦੁੱਧ ਫੁੱਲ ਪਾਣੀ ਇਹ ਤੰਿਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹ ਿਗਏ) ।੧। ਹੇ ਮਾਂ! ਗੋਬੰਿਦ ਦੀ ਪੂਜਾ ਕਰਨ ਲਈ ਮੈਂ ਕਥਿੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਕਿ ਮਲਿ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਆਿਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦੱਿਤਾ ਹੈ), ਜ਼ਹਰਿ ਤੇ ਅੰਮ੍ਰਤਿ (ਭੀ ਸਮੁੰਦਰ ਵਚਿ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਰਿ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਸਿ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਗਿੁਰ ਦੀ ਮਹਿਰ ਦੀ ਬਰਕਤ ਿਨਾਲ ਤੈਨੂੰ ਮਾਇਆ-ਰਹਤਿ ਨੂੰ ਲੱਭ ਸਕਦਾ ਹਾਂ ।੪। ਰਵਦਿਾਸ ਆਖਦਾ ਹੈï×½(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਕਿ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਤਿੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਲਿਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਰਿ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧। ਭਾਵ :ï×½ਲੋਕ ਦੇਵੀ ਦੇਵਤਆਿਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਕਿ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਲਿਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਹਿੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!