ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
 
ਸੁਤ = ਪੁੱਤਰ। ਸਾਧ ਸੰਗਿ = ਗੁਰਮੁਖਾਂ ਦੀ ਸੰਗਤਿ। ਸਭੁ = ਸਾਰਾ ॥੧॥ ਰਵਿ ਰਹਿਆ = ਮੌਜੂਦ ਹੈ। ਆਪੇ = ਆਪ ਹੀ। ਰਸਨਾ = ਜੀਭ (ਨਾਲ)। ਨ ਵਿਆਪੇ = ਜ਼ੋਰ ਨਹੀਂ ਪਾ ਸਕਦਾ ॥੧॥ ਤਿਖਾ = ਮਾਇਆ ਦੀ ਤ੍ਰੇਹ। ਤਪਤਿ = ਤਪਸ਼, ਸੜਨ, ਖਿੱਝ। ਵਿਆਪਿਆ = ਫਸਿਆ ਹੋਇਆ
 
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥
 
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।