ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-02-2024)

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ {ਪੰਨਾ 884}
ਪਦਅਰਥ: ਅੰਗੀਕਾਰੁ = ਪੱਖ, ਸਹਾਇਤਾ। ਅੰਗੀਕਾਰੁ ਕੀਆ = ਪੱਖ ਕੀਤਾ, ਅੰਗ ਨਾਲ ਲਾਇਆ, ਚਰਨਾਂ ਵਿਚ ਜੋੜਿਆ, ਬਾਂਹ ਫੜੀ। ਪ੍ਰਭਿ ਅਪਨੈ = ਆਪਣੇ ਪ੍ਰਭੂ ਨੇ। ਸਗਲੇ = ਸਾਰੇ। ਬੈਰੀ = (ਕਾਮਾਇਕ) ਵੈਰੀ। ਸਾਧੇ = ਵੱਸ ਵਿਚ ਕਰ ਦਿੱਤੇ। ਜਿਨਿ = ਜਿਸ ਨੇ। ਜਿਨਿ ਬੈਰੀ = (ਕਾਮਾਦਿਕ) ਜਿਸ ਜਿਸ ਵੈਰੀ ਨੇ {ਨੋਟ:ਲਫ਼ਜ਼ 'ਜਿਨਿ' ਇਕ-ਵਚਨ ਹੈ}। ਤੇ = ਉਹ {ਬਹੁ-ਵਚਨ}। ਲੈ = ਫੜ ਕੇ।੧।
ਮੇਰਾ = ਮੇਰਾ (ਰਾਖਾ) । ਮਾਣੀ = ਮਾਣੀਂ, ਮੈਂ ਮਾਣਦਾ ਹਾਂ। ਜਪੀ = ਜਪੀਂ, ਜਪਦਾ ਰਹਾਂ। ਭਰਵਾਸਾ = ਆਸਰਾ।੧।ਰਹਾਉ।
ਚੀਤਿ = ਚਿੱਤ ਵਿਚ। ਆਵਸਿ = ਆਉਂਦੀ। ਰਹਤ ਹੈ– ਰਹਿੰਦਾ ਹੈ। ਸੁਆਮੀ = ਹੇ ਸੁਆਮੀ! ਕੈ ਆਧਾਰਾ = ਦੇ ਆਸਰੇ।੨।
ਹੋਇ = ਹੋ ਜਾਂਦਾ ਹੈ। ਊਨ = ਊਣਾ, ਮੁਥਾਜ। ਕਾਈ ਬਾਤਾ = ਕਿਸੇ ਗੱਲੇ। ਤਤੁ = ਮੂਲ, ਜਗਤ ਦਾ ਮੂਲ। ਸਾਰੁ = ਨਿਚੋੜ, ਅਸਲ ਜੀਵਨ = ਮਨੋਰਥ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਕਤਹੂ = ਕਿਸੇ ਹੋਰ ਪਾਸੇ।੩।
ਬਰਨਿ ਨ ਸਾਕਉ = (ਸਾਕਉਂ) ਮੈਂ ਬਿਆਨ ਨਹੀਂ ਕਰ ਸਕਦਾ। ਸਾਚੇ = ਹੇ ਸਦਾ ਕਾਇਮ ਰਹਿਣ ਵਾਲੇ! ਅਲਖ = ਹੇ ਅਲੱਖ! ਅਲਖ = ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਤੁਲ = ਜਿਸ ਦੇ ਗੁਣਾਂ ਨੂੰ ਤੋਲਿਆ ਨਾਹ ਜਾ ਸਕੇ, ਜਿਸ ਦੇ ਬਰਾਬਰ ਦਾ ਹੋਰ ਕੋਈ ਨਾਹ ਲੱਭ ਸਕੇ। ਥਾਹ = ਡੂੰਘਾਈ।੪।
ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।
ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।
ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।
ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।
ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget