Amarnath Yatra Starts: ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਯਾਤਰਾ ਲਈ ਪੂਰੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ ਅਤੇ ਯਾਤਰਾ ਕਰਨ ਦੀ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 9 ਅਗਸਤ ਨੂੰ ਸਮਾਪਤ ਹੋਵੇਗੀ। ਅਮਰਨਾਥ ਸ਼ਰਾਈਨ ਬੋਰਡ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਇਸ ਦਾ ਐਲਾਨ ਕੀਤਾ ਹੈ।





ਸਾਲਾਨਾ ਯਾਤਰਾ 3 ਜੁਲਾਈ ਤੋਂ ਹੋਵੇਗੀ ਸ਼ੁਰੂ


ਅਮਰਨਾਥ ਸ਼ਰਾਈਨ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿੱਚ 3,880 ਮੀਟਰ ਦੀ ਉਚਾਈ 'ਤੇ ਸਥਿਤ ਪਵਿੱਤਰ ਅਮਰਨਾਥ ਗੁਫਾ ਤੀਰਥ ਸਥਾਨ ਦੀ 38 ਦਿਨਾਂ ਦੀ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਅਮਰਨਾਥਜੀ ਸ਼ਰਾਈਨ ਬੋਰਡ (SASB) ਦੀ 48ਵੀਂ ਬੋਰਡ ਮੀਟਿੰਗ ਰਾਜ ਭਵਨ ਵਿਖੇ ਉਪ ਰਾਜਪਾਲ ਮਨੋਜ ਸਿਨਹਾ ਦੀ ਪ੍ਰਧਾਨਗੀ ਹੇਠ ਹੋਈ।



ਇਨ੍ਹਾਂ 2 ਰੂਟਾਂ 'ਤੇ ਹੋਵੇਗੀ ਯਾਤਰਾ


ਇਹ ਯਾਤਰਾ 3 ਜੁਲਾਈ ਨੂੰ ਦੋਵਾਂ ਰੂਟਾਂ - ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟਰੈਕ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਇੱਕੋ ਸਮੇਂ 'ਤੇ ਸ਼ੁਰੂ ਹੋਵੇਗੀ ਅਤੇ 9 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।ਬੁਲਾਰੇ ਨੇ ਕਿਹਾ ਕਿ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ, ਮੀਟਿੰਗ ਵਿੱਚ ਜੰਮੂ, ਸ੍ਰੀਨਗਰ ਅਤੇ ਹੋਰ ਥਾਵਾਂ 'ਤੇ ਸਥਿਤ ਕੇਂਦਰਾਂ 'ਤੇ ਰਿਹਾਇਸ਼ ਸਮਰੱਥਾ ਵਧਾਉਣ, ਈ-ਕੇਵਾਈਸੀ ਲਈ ਯਾਤਰੀ ਸੁਵਿਧਾ ਕੇਂਦਰਾਂ ਨੂੰ ਸੰਚਾਲਿਤ ਕਰਨ, ਆਰਐਫਆਈਡੀ ਕਾਰਡ ਜਾਰੀ ਕਰਨ, ਨੌਗਾਮ ਅਤੇ ਕਟੜਾ ਰੇਲਵੇ ਸਟੇਸ਼ਨਾਂ ਸਮੇਤ ਕਈ ਥਾਵਾਂ 'ਤੇ ਸ਼ਰਧਾਲੂਆਂ ਦੀ ਮੌਕੇ 'ਤੇ ਰਜਿਸਟ੍ਰੇਸ਼ਨ ਬਾਰੇ ਚਰਚਾ ਕੀਤੀ ਗਈ।


ਪਵਿੱਤਰ ਅਮਰਨਾਥ ਗੁਫਾ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਲਗਭਗ 17 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਹੈ। ਅਮਰਨਾਥ ਪਹਾੜ 'ਤੇ ਇਹ ਗੁਫਾ ਦੱਖਣੀ ਕਸ਼ਮੀਰ ਵਿੱਚ ਹੈ, ਜੋ ਕਿ ਸ਼੍ਰੀਨਗਰ ਤੋਂ 140 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਨਾਲ ਹੀ, ਬਾਲਟਾਲ ਤੋਂ ਇਸ ਪਵਿੱਤਰ ਗੁਫਾ ਦੀ ਦੂਰੀ 16 ਕਿਲੋਮੀਟਰ ਹੈ। ਪਹਿਲਗਾਮ ਤੋਂ ਪਵਿੱਤਰ ਗੁਫਾ ਦੀ ਦੂਰੀ 45-47 ਕਿਲੋਮੀਟਰ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।