Gurdwara in Pakistan: ਪਾਕਿਸਤਾਨ 'ਚ ਇਕ ਹੋਰ ਗੁਰਦੁਆਰਾ ਸਾਹਿਬ ਅਣਗਹਿਲੀ ਕਾਰਨ ਢਹਿ-ਢੇਰੀ ਹੋ ਰਿਹਾ ਹੈ। ਇਹ ਬਹੁਤ ਹੀ ਨਿਰਾਸ਼ਾ ਵਾਲੀ ਗੱਲ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC), ਪਾਕਿਸਤਾਨ ਦੀ ਸਰਵਉੱਚ ਸੰਸਥਾ ਦੀ ਅਣਗਹਿਲੀ ਕਾਰਨ ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਲਲਿਆਣੀ ਕਸਬੇ ਦੇ ਦਫਤੂ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਹੌਲੀ-ਹੌਲੀ ਢਹਿ ਰਿਹਾ ਹੈ।
ਹੋਰ ਪੜ੍ਹੋ : ਪਟਵਾਰੀ ਦਾ ਦੇਖੋ ਕਾਰਾ, 1420 ਰੁਪਏ ਪਿੱਛੇ ਨੌਕਰੀ ਪਾ ਲਈ ਖਤਰੇ 'ਚ
ਗੁਰਦੁਆਰਾ ਕੰਪਲੈਕਸ ਦੀ ਮੂਹਰਲੀ ਕੰਧ ਅਤੇ ਇਸ ਦੀ ਦਰਸ਼ਨੀ ਡਿਓਢੀ, ਜੋ ਕਿ ਪਹਿਲਾਂ ਹੀ ਸਰਕਾਰੀ ਅਣਗਹਿਲੀ ਕਾਰਨ ਕਮਜ਼ੋਰ ਸੀ। ਹਾਲ ਹੀ 'ਚ ਹੋਈਆਂ ਬਾਰਿਸ਼ਾਂ ਕਰਕੇ ਇਹ ਢਹਿ ਗਈ ਸੀ।
ਸਿੱਖ ਇਤਿਹਾਸ ਵਿੱਚ ਬਹੁਤ ਮਹੱਤਤਾ ਹੈ
ਇਸ ਇਤਿਹਾਸਕ ਗੁਰਦੁਆਰੇ ਦੀ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਤਾ ਹੈ ਕਿਉਂਕਿ ਬਾਬਾ ਬੁੱਲ੍ਹੇ ਸ਼ਾਹ ਨੇ ਪੰਡੋਕੀ ਦੇ ਹਾਕਮ ਚੌਧਰੀਆਂ ਦੁਆਰਾ ਪਿੰਡ 'ਚੋਂ ਕੱਢਣ ਤੋਂ ਬਾਅਦ ਇੱਥੇ ਸ਼ਰਨ ਲਈ ਸੀ। ਇਸੇ ਦੌਰਾਨ ਹਾਲ ਹੀ 'ਚ ਖ਼ਬਰ ਆਈ ਸੀ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਹੀਵਾਲ ਜ਼ਿਲ੍ਹੇ ਦੇ ਪਾਕਪਟਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਖੰਡਰ ਬਣਨ ਦੀ ਕਗਾਰ 'ਤੇ ਹੈ। ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ।
ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ ਬਹੁਤ ਸਾਰੇ ਇਤਿਹਾਸਿਕ ਗੁਰਦੁਆਰੇ ਪਾਕਿਸਤਾਨ ਵਿੱਚ ਹੀ ਰਹਿ ਗਿਆ ਸੀ। ਹਲਾਂਕਿ ਪਾਕਿਸਤਾਨ ਸਰਕਾਰ ਵੱਲੋਂ ਇਨ੍ਹਾਂ ਗੁਰਦੁਆਰਾ ਸਾਹਿਬ ਦੀ ਦੇਖ ਰੇਖ ਨਹੀਂ ਕੀਤੀ ਗਈ। ਜਿਸ ਦਾ ਨਤੀਜਾ ਹੈ ਕਿ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਭਾਰੀ ਮੀਂਹ ਕਾਰਨ ਢਹਿ ਢੇਰੀ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਇਸ ਸਥਾਨ 'ਤੇ ਤਿੰਨ ਵਾਰ ਆਏ ਸਨ। ਪ੍ਰਸ਼ਾਸਨ ਵੱਲੋਂ ਸਾਂਭ-ਸੰਭਾਲ ਨਾ ਕੀਤੇ ਜਾਣ ਕਾਰਨ ਗੁਰਦੁਆਰਾ ਸਾਹਿਬ ਪੂਰੀ ਤਰ੍ਹਾਂ ਢਹਿ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।