Appeal of Jathedar to Government of Pakistan - ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ 1947 ਦੀ ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਪਾਕਿਸਤਾਨ ਦੀ ਧਰਤੀ ਉਪਰ ਰਹਿ ਗਏ ਸਿੱਖ ਪੰਥ ਦੇ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਵੱਲ ਪਾਕਿਸਤਾਨ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।


1947 ਵਿਚ ਵਾਪਰੇ ਵੰਡ ਦੇ ਦੁਖਾਂਤ ਉਪਰੰਤ ਪਾਕਿਸਤਾਨ ਵਿਚ ਰਹਿ ਗਏ ਸਿੱਖ ਪੰਥ ਦੇ ਮਹੱਤਵਪੂਰਨ ਧਾਰਮਿਕ ਅਸਥਾਨ ਸਰਕਾਰਾਂ ਦੀ ਅਣਦੇਖੀ ਕਾਰਨ ਅਲੋਪ ਹੁੰਦੇ ਜਾ ਰਹੇ ਹਨ।ਇਹ ਅਸਥਾਨ ਸਿੱਖ ਕੌਮ ਦੇ ਗੌਰਵਸ਼ਾਲੀ ਇਤਿਹਾਸ ਨੂੰ ਬਿਆਨ ਕਰਦੇ ਹਨ।


ਹਾਲ- ਫਿਲਹਾਲ ਵਿਚ ਹੀ ਕੁਝ ਸੰਗਤਾਂ ਦੇ ਉਪਰਾਲੇ ਸਦਕਾ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਅਸਥਾਨ ਦੀ ਮੁੜ ਸੇਵਾ ਸੰਭਾਲ ਸ਼ੁਰੂ ਹੋਈ ਹੈ। ਪਾਕਿਸਤਾਨ ਸਰਕਾਰ ਦਾ ਇਹ ਫਰਜ ਬਣਦਾ ਹੈ ਕਿ ਇਤਿਹਾਸਕ ਅਸਥਾਨਾਂ ਨੂੰ ਪਹਿਲ ਦੇ ਅਧਾਰ ‘ਤੇ ਸੰਭਾਲਿਆ ਜਾਵੇ ਅਤੇ ਨਜਾਇਜ ਕਬਜਿਆਂ ਤੋਂ ਮੁਕਤ ਕਰਵਾ ਕੇ ਮੁੜ ਗੁਰਮਤਿ ਮਰਯਾਦਾ ਲਾਗੂ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਿੱਖਾਂ ਦੇ ਗੌਰਵਸ਼ਾਲੀ ਇਤਿਹਾਸ ਬਾਰੇ ਪਤਾ ਲੱਗ ਸਕੇ।


ਪਾਕਿਸਤਾਨ ਸਰਕਾਰ ਸਾਰੇ ਧਾਰਮਿਕ ਅਸਥਾਨਾਂ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦੀ ਵੀ ਖੁੱਲ ਦੇਵੇ।ਇਸ ਸਬੰਧੀ ਸਿੰਘ ਸਾਹਿਬ ਜੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਇਸ ਵੱਲ ਧਿਆਨ ਦਿੱਤਾ ਜਾਵੇ ਅਤੇ ਗੁਰਦੁਆਰਾ ਸਾਹਿਬਾਨਾ ‘ਤੇ ਹੋਏ ਨਜਾਇਜ ਕਬਜੇ ਹਟਵਾ ਕੇ ਗੁਰਮਤਿ ਮਰਿਯਾਦਾ ਲਾਗੂ ਕੀਤੀ ਜਾਵੇ।


ਸਿੰਘ ਸਾਹਿਬ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਿਹਾ ਹੈ ਕਿ ਇਸ ਸਬੰਧੀ ਭਾਰਤ ਸਰਕਾਰ ਨੂੰ ਪਾਕਿਸਤਾਨ ਵਿਚਲੇ ਗੁਰਧਾਮਾਂ ‘ਤੇ ਕੀਤੇ ਕਬਜੇ ਛੁਡਵਾਉਣ ਲਈ ਪੱਤਰ ਲਿਖਿਆ ਜਾਵੇ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial