ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਮਾਗਮ, ਕੱਲ੍ਹ ਸਜਾਇਆ ਜਾਏਗਾ ਆਲੋਕਿਕ ਨਗਰ ਕੀਰਤਨ
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਵ ਜਿੱਥੇ ਪੂਰੀ ਦੁਨੀਆਂ 'ਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈਆ ਜਾ ਰਿਹਾ ਹੈ।
ਬਠਿੰਡਾ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਵ ਜਿੱਥੇ ਪੂਰੀ ਦੁਨੀਆਂ 'ਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈਆ ਜਾ ਰਿਹਾ ਹੈ। ਉੱਥੇ ਹੀ ਮਾਲਵੇ ਅੰਦਰ ਸਥਿਤ ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਮਾਗਮਾ ਦੀ ਸ਼ੁਰੂਆਤ ਕਰ ਦਿੱਤੀ ਗਈ।
ਤਖ਼ਤ ਸਾਹਿਬ ਦੇ ਨਾਲ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਦੇ ਅਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਕੀਤੀ ਗਈ। ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਆਲੋਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਲਈ ਅੱਜ ਸੰਗਤਾਂ ਨੇ ਨਗਰ ਕੀਰਤਨ ਦੇ ਰਸਤੇ ਦੀ ਸਫਾਈ ਲਈ ਝਾੜੂ ਸੇਵਾ ਵੀ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ।
ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਗੁਰਪੁਰਬ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ 'ਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ।ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰੁ ਸਾਹਿਬਾਨਾ ਦੇ ਦੱਸੇ ਮਾਰਚ 'ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :