ਪੜਚੋਲ ਕਰੋ

ਸਿੱਖ ਸ਼ਹੀਦਾਂ ਖਿਲਾਫ ਬੋਲਣ ਵਾਲੇ ਨੂੰ ਭਜਾ-ਭਜਾ ਕੁੱਟਿਆ, ਵੀਡੀਓ ਵਾਇਰਲ

ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਸਿੱਖ ਇੱਕ ਸ਼ਖਸ ਨੂੰ ਭਜਾ-ਭਜਾ ਕੁੱਟ ਰਹੇ ਹਨ। ਇਹ ਵੀਡੀਓ ਫਿਰੋਜ਼ਪੁਰ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਅਹਿਮ ਗੱਲ ਹੈ ਕਿ ਜਿਸ ਵਿਅਕਤੀ ਨੂੰ ਕੁੱਟਿਆ ਜਾ ਰਿਹਾ ਹੈ, ਉਹ ਅੰਮ੍ਰਿਤਧਾਰੀ ਹੈ। ਉਸ ਦਾ ਨਾਂ ਹਰਦੀਪ ਸਿੰਘ ਨਮਾਣਾ ਦੱਸਿਆ ਜਾ ਰਿਹਾ ਹੈ। ਉਸ ਨੂੰ ਕੁੱਟਣ ਵਾਲੇ ਸਿੱਖ ਜਥੇਬੰਦੀਆਂ ਦੇ ਕਾਰਕੁਨ ਹਨ।

ਚੰਡੀਗੜ੍ਹ: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਸਿੱਖ ਇੱਕ ਸ਼ਖਸ ਨੂੰ ਭਜਾ-ਭਜਾ ਕੁੱਟ ਰਹੇ ਹਨ। ਇਹ ਵੀਡੀਓ ਫਿਰੋਜ਼ਪੁਰ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਅਹਿਮ ਗੱਲ ਹੈ ਕਿ ਜਿਸ ਵਿਅਕਤੀ ਨੂੰ ਕੁੱਟਿਆ ਜਾ ਰਿਹਾ ਹੈ, ਉਹ ਅੰਮ੍ਰਿਤਧਾਰੀ ਹੈ। ਉਸ ਦਾ ਨਾਂ ਹਰਦੀਪ ਸਿੰਘ ਨਮਾਣਾ ਦੱਸਿਆ ਜਾ ਰਿਹਾ ਹੈ। ਉਸ ਨੂੰ ਕੁੱਟਣ ਵਾਲੇ ਸਿੱਖ ਜਥੇਬੰਦੀਆਂ ਦੇ ਕਾਰਕੁਨ ਹਨ। ਦਰਅਸਲ ਹਰਦੀਪ ਸਿੰਘ ਨਮਾਣਾ ਉੱਪਰ ਇਲਜ਼ਾਮ ਹੈ ਕਿ ਉਸ ਨੇ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਖ਼ਿਲਾਫ਼ ਅਪਸ਼ਬਦ ਬੋਲੇ ਹਨ। ਹਰਦੀਪ ਸਿੰਘ ਸਰਕਾਰੀ ਮੁਲਾਜ਼ਮ ਤੇ ਗੁਰਦੁਆਰੇ ਦਾ ਗ੍ਰੰਥੀ ਦੱਸਿਆ ਜਾਂਦਾ ਹੈ। ਜਥੇਬੰਦੀਆਂ ਦੇ ਕਾਰਕੁਨਾਂ ਦਾ ਕਹਿਣਾ ਹੈ ਕਿ ਉਸ ਨੇ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਭਾਈ ਮਨੀ ਸਿੰਘ, ਭਾਈ ਦਯਾ ਸਿੰਘ ਤੇ ਬਾਬਾ ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ਰਾਹੀਂ ਗਲਤ ਟਿੱਪਣੀ ਕੀਤੀਆਂ ਹਨ। ਇਸ ਬਾਰੇ ਜਦੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਰਪ੍ਰਸਤ ਭਾਈ ਲਖਵੀਰ ਸਿੰਘ ਮਹਾਲਮ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੀ ਅਗਵਾਈ ਵਿੱਚ ਇੰਟਰਨੈਸ਼ਨ ਪੰਥਕ ਦਲ ਦੇ ਪੰਜਾਬ ਪ੍ਰਧਾਨ ਭਾਈ ਸਤਨਾਮ ਸਿੰਘ ਵੱਲੀਆਂ, ਜੰਗ ਸਿੰਘ ਲੁਧਿਆਣਾ, ਸੁਰਿੰਦਰ ਸਿੰਘ ਠੀਕਰੀਵਾਲ, ਗੁਰਨਾਮ ਸਿੰਘ ਮਹਾਲਮ, ਲਖਵਿੰਦਰ ਸਿੰਘ ਮੋਮੀ ਆਦਿ ਹਰਦੀਪ ਸਿੰਘ ਦੇ ਘਰ ਪਹੁੰਚ ਗਏ। ਜਦੋਂ ਹਰਦੀਪ ਸਿੰਘ ਨੂੰ ਸਿੱਖ ਪੰਥ ਦੇ ਸ਼ਹੀਦਾਂ ਬਾਰੇ ਗਲਤ ਟਿੱਪਣੀ ਕਰਨ ਬਾਰੇ ਪੁੱਛਿਆ ਤਾਂ ਹਰਦੀਪ ਸਿੰਘ ਨੇ ਉਲਟਾ ਸ਼ਹੀਦਾਂ ਨੂੰ ਸਿੱਖ ਧਰਮ ਦੇ ਗੁਰੂਆਂ ਦੇ ਬਰਾਬਰ ਦਰਜਾ ਦੇਣ ’ਤੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸੇ ਗੱਲ ਤੋਂ ਮਾਹੌਲ ਵਿਗੜ ਗਿਆ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਸ ਨੂੰ ਫੜ ਕੇ ਥਾਣਾ ਸਦਰ ਵਿੱਚ ਲੈ ਆਏ। ਥਾਣੇ ’ਚ ਵੀ ਉਸ ਦੀ ਕੁੱਟਮਾਰ ਕੀਤੀ ਗਈ। ਵੀਰਵਾਰ ਨੂੰ ਇਸ ਸਬੰਧੀ ਗੁਰਦੁਆਰਾ ਸਾਰਾਗੜ੍ਹੀ ’ਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ। ਹਰਦੀਪ ਸਿੰਘ ਦੇ ਪਰਿਵਾਰ ਦੇ ਮੈਂਬਰ ਮੁਆਫ਼ੀ ਮੰਗ ਕੇ ਖਹਿੜਾ ਛੁਡਾਉਣਾ ਚਾਹੁੰਦੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨੂੰ ਪਿਛਲੇ ਦਿਨੀਂ ਫ਼ਿਲਮਾਂ ’ਚ ਘਾਟਾ ਪੈਣ ਨਾਲ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ, ਜਿਸ ਕਾਰਨ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Embed widget