ਲੁਧਿਆਣਾ: ਅੱਜ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 304ਵਾਂ ਸ਼ਹੀਦੀ ਪੁਰਬ ਲੁਧਿਆਣਾ ਦੇ ਰਕਬਾ ਭਵਨ ਵਿੱਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਇਸ ਦੌਰਾਨ ਸੰਗਤਾਂ ਵੱਲੋਂ ਆਪਸ ਵਿੱਚ ਸਮਾਜਿਕ ਦੂਰੀ ਦਾ ਵੀ ਖਿਆਲ ਰੱਖਿਆ ਗਿਆ।
ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ
ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੁਖੀ ਕੇਕੇ ਬਾਵਾ ਵੱਲੋਂ ਇਸ ਦਿਵਸ ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਵੀ ਮੰਗ ਕੀਤੀ ਗਈ।
ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ
ਇਸ ਦੌਰਾਨ ਫਾਊਂਡੇਸ਼ਨ ਦੇ ਮੁਖੀ ਤੇ ਪੰਜਾਬ ਸਟੇਟ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅਸੀਂ ਪਾਣੀਪਤ ਦੀਆਂ ਹਾਰੀਆਂ ਹੋਈਆਂ ਲੜਾਈਆਂ ਆਪਣੇ ਇਤਿਹਾਸ ਵਿੱਚ ਪੜ੍ਹਾ ਰਹੇ ਹਾਂ ਪਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਜਿੱਤ ਦਾ ਜ਼ਿਕਰ ਇਤਿਹਾਸ ਦੀਆਂ ਕਿਤਾਬਾਂ ਵਿੱਚ ਨਹੀਂ ਕੀਤਾ ਜਾਂਦਾ।
ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
ਉਨ੍ਹਾਂ ਮੰਗ ਕੀਤੀ ਕਿ ਸਰਹਿੰਦ ਫਤਿਹ ਬਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਇਆ ਜਾਵੇ। ਉਨ੍ਹਾਂ 16 ਅਕਤੂਬਰ ਨੂੰ ਬਾਬਾ ਜੀ ਦੇ 350ਵਾਂ ਪ੍ਰਕਾਸ਼ ਪੁਰਬ ਤੇ ਵੀ ਸਰਕਾਰੀ ਛੁੱਟੀ ਐਲਾਨਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ