ਪੜਚੋਲ ਕਰੋ

Baisakhi 2022: ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਵਿਸਾਖੀ ਮੇਲੇ ਦੀਆਂ ਰੌਣਕਾਂ, ਅੱਜ ਹੋ ਰਹੀਆਂ ਸਿਆਸੀ ਕਾਨਫਰੰਸਾਂ

Mela at Takht Sri Damdama Sahib: ਅੱਜ ਸ਼੍ਰੋਮਣੀ ਅਕਾਲੀ ਦਲ, ਬਸਪਾ ਤੇ ਅਕਾਲੀ ਦਲ (ਅ) ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਕਾਨਫਰੰਸਾਂ ਨੂੰ ਸੰਬੋਧਨ ਕਰਨ ਲਈ ਇਨ੍ਹਾਂ ਪਾਰਟੀਆਂ ਦੇ ਵੱਡੇ ਆਗੂ ਪਹੁੰਚ ਰਹੇ ਹਨ। ਸੱਤਾਧਾਰੀ ਪਾਰਟੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਨੇ ਮੇਲੇ ਮੌਕੇ ਆਪਣੀਆਂ ਕਾਨਫਰੰਸਾਂ ਕਰਨ ਤੋਂ ਪਾਸਾ ਵੱਟਿਆ ਹੈ।

Baisakhi Mela at Takht Sri Damdama Sahib

Baisakhi 2022: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ। ਅੱਜ ਸ਼ਰਧਾਲੂ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰ ਰਹੇ ਹਨ ਤੇ ਗੁਰੂਘਰ ਮੱਥਾ ਟੇਕ ਕੇ ਅਸ਼ੀਰਵਾਦ ਲੈ ਰਹੇ ਹਨ। ਪਿਛਲੇ ਦਿਨਾਂ ਤੋਂ ਸ਼ੁਰੂ ਹੋਏ ਵਿਸਾਖੀ ਮੇਲੇ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸਿੱਖ ਵਿਦਵਾਨਾਂ ਵੱਲੋਂ ਕਥਾ, ਕੀਰਤਨ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ। ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸਿੱਖ ਇਤਿਹਾਸ ਦੀਆਂ ਵਾਰਾਂ ਗਾਈਆਂ ਜਾ ਰਹੀਆਂ ਹਨ।

ਅੱਜ ਸ਼੍ਰੋਮਣੀ ਅਕਾਲੀ ਦਲ, ਬਸਪਾ ਤੇ ਅਕਾਲੀ ਦਲ (ਅ) ਵੱਲੋਂ ਸਿਆਸੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਕਾਨਫਰੰਸਾਂ ਨੂੰ ਸੰਬੋਧਨ ਕਰਨ ਲਈ ਇਨ੍ਹਾਂ ਪਾਰਟੀਆਂ ਦੇ ਵੱਡੇ ਆਗੂ ਪਹੁੰਚ ਰਹੇ ਹਨ। ਸੱਤਾਧਾਰੀ ਪਾਰਟੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਨੇ ਮੇਲੇ ਮੌਕੇ ਆਪਣੀਆਂ ਕਾਨਫਰੰਸਾਂ ਕਰਨ ਤੋਂ ਪਾਸਾ ਵੱਟਿਆ ਹੈ। ਇਸ ਦੌਰਾਨ ਚੰਡੋਲ, ਝੂਲੇ ਤੇ ਹੋਰ ਮਨੋਰੰਜਕ ਸਾਧਨ ਮੇਲੀਆਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਮੇਲੇ ਦੀ ਸਮਾਪਤੀ 15 ਅਪਰੈਲ ਦੀ ਸ਼ਾਮ ਨੂੰ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਨਾਲ ਹੋਵੇਗੀ।

ਉਧਰ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਖਾਲਸਈ ਰਹਿਣੀ ਦੇ ਧਾਰਨੀ ਬਣਨ ਲਈ ਪ੍ਰੇਰਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਰਾਹੀਂ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਦੱਸਿਆ ਤੇ ਸਿੱਖ ਭਾਈਚਾਰੇ ਨੂੰ ਇਸ ਦੀ ਵਧਾਈ ਦਿੱਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ 1699 ਈਸਵੀ ਦੀ ਵਿਸਾਖੀ ਵਾਲੇ ਦਿਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗ਼ੁਲਾਮੀ ਤੋਂ ਮੁਕਤ ਕਰ ਕੇ ਸਵੈਮਾਣ ਨਾਲ ਜਿਉਣ ਦਾ ਰਾਹ ਦਿਖਾਇਆ ਸੀ।

ਇਹ ਪੜਦੇਸ਼ 'ਚ ਬਿਜਲੀ ਸੰਕਟ ਹੋਰ ਡੂੰਘਾ ਹੋਣ ਦਾ ਖਦਸ਼ਾ, ਪੰਜਾਬ ਸਮੇਤ 10 ਸੂਬਿਆਂ 'ਚ ਕੋਲੇ ਦੀ ਕਮੀ:

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget