Amritsar news: ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਹੈਰੀਟੇਜ ਸਟ੍ਰੀਟ ਪ੍ਰੀ-ਵੈਡਿੰਗ ਫੋਟੋਸ਼ੂਟ ਲਈ ਹਾਟਸਪੌਟ ਬਣ ਗਈ ਹੈ। ਨਵੇਂ ਜੋੜੇ ਜੋ ਵਿਆਹ ਦੇ ਬੰਧਨ 'ਚ ਬੱਝਣ ਵਾਲੇ ਹੁੰਦੇ ਹਨ, ਉਹ ਇਸ ਇਤਿਹਾਸਕ ਖ਼ੇਤਰ 'ਚ ਹਰ ਰੋਜ਼ ਇੱਕ ਫੋਟੋਗ੍ਰਾਫ਼ਰ ਨਾਲ ਦੇਖੇ ਜਾ ਰਹੇ ਹਨ।


ਸ਼ਰਧਾਲੂਆਂ ਦੀ ਭੀੜ ਤੋਂ ਬਚਣ ਲਈ ਸ਼ੂਟਿੰਗ ਆਮ ਤੌਰ 'ਤੇ ਸਵੇਰੇ ਤੜਕੇ ਕੀਤੀ ਜਾਂਦੀ ਹੈ। ਉੱਥੇ ਹੀ ਇਕ ਫੋਟੋਗ੍ਰਾਫਰ ਦਾ ਕਹਿਣਾ ਹੈ ਕਿ ਜ਼ਿਆਦਾਤਰ ਜੋੜੇ ਇਸ ਲੋਕੇਸ਼ਨ 'ਤੇ ਪ੍ਰੀ-ਵੈਡਿੰਗ ਸ਼ੂਟ ਕਰਨ ਲਈ ਕਹਿੰਦੇ ਹਨ, ਜਦੋਂ ਕਿ ਕਈ ਵਾਰ ਫੋਟੋਗ੍ਰਾਫਰ ਉਨ੍ਹਾਂ ਨੂੰ ਇੱਥੇ ਲੈ ਕੇ ਆਉਂਦੇ ਹਨ ਅਤੇ ਭੀੜ ਤੋਂ ਬਚਣ ਲਈ ਸਵੇਰੇ ਸ਼ੂਟ ਕੀਤਾ ਜਾਂਦਾ ਹੈ।


ਇਹ ਵੀ ਪੜ੍ਹੋ: Pakistan Health Crisis: ਪਾਕਿਸਤਾਨ ਵਿੱਚ 18000 ਬੱਚੇ ਹੋਏ ਬਿਮਾਰ, ਇਸ ਬਿਮਾਰੀ ਨਾਲ ਸੈਂਕੜੇ ਮਾਸੂਮ ਲੋਕਾਂ ਦੀ ਮੌਤ


ਸੂਤਰਾਂ ਮੁਤਾਬਕ ਇੱਕ ਕਾਰਕੁੰਨ ਮਨਮੋਹਨ ਸਿੰਘ ਨੇ ਮੰਗ ਕੀਤੀ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਐੱਸਜੀਪੀਸੀ ਨੂੰ ਕਹਿ ਕੇ ਇਨ੍ਹਾਂ ਪ੍ਰੀ-ਵੈਡਿੰਗ ਫੋਟੋਸ਼ੂਟ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਇਹ ਮਾਮਲਾ ਅਧਿਕਾਰੀਆਂ ਕੋਲ ਉਠਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਹੈ।


ਇਹ ਗੁਰੂ ਰਾਮਦਾਸ ਜੀ ਦੁਆਰਾ ਸਥਾਪਿਤ ਇੱਕ ਪਵਿੱਤਰ ਸਥਾਨ ਅਤੇ ਅਧਿਆਤਮਿਕਤਾ ਦਾ ਕੇਂਦਰ ਹੈ। ਸੰਗਤਾਂ ਇਸ ਅਸਥਾਨ 'ਤੇ ਸ਼ਰਧਾ ਨਾਲ ਆਉਂਦੀਆਂ ਹਨ। ਪ੍ਰਸ਼ਾਸਨ ਨੂੰ ਇਸ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਵਰਤਾਰੇ ਨੂੰ ਬੰਦ ਕਰਨਾ ਚਾਹੀਦਾ ਹੈ। 


ਥਾਣੇ ਦੇ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਮਾਮਲਾ ਪੁਲਿਸ ਦੇ ਧਿਆਨ 'ਚ ਹੈ। ਅਸੀਂ ਅਕਸਰ ਇਨ੍ਹਾਂ ਲੋਕਾਂ ਨੂੰ ਸੜਕ ਤੋਂ ਬਾਹਰ ਲੈ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਫੋਟੋਗ੍ਰਾਫ਼ਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ ਹੈ ਕਿਉਂਕਿ ਇਸ ਨਾਲ ਇਲਾਕੇ ਦਾ ਧਾਰਮਿਕ ਅਤੇ ਅਧਿਆਤਮਕ ਮਾਹੌਲ ਖ਼ਰਾਬ ਹੁੰਦਾ ਹੈ। ਅੱਜ ਹੈਰੀਟੇਜ ਸਟਰੀਟ ਤੇ ਫੋਟੋਗ੍ਰਾਫਰ ਅਤੇ ਕੁਝ ਸੈਲਾਨੀਆਂ ਨਾਲ ਮੀਟਿੰਗ ਕਰਕੇ ਜਾਣੂ ਕਰਵਾਇਆ ਗਿਆ।


ਇਹ ਵੀ ਪੜ੍ਹੋ: Punjab news: ਭਾਨਾ ਸਿੱਧੂ ਦੇ ਹੱਕ 'ਚ ਸੰਗਰੂਰ ਜਾ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਰੋਕਿਆ, ਲਿਆ ਹਿਰਾਸਤ 'ਚ