Bhupinder Singh Assandh - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ (HSGMC) ਐਡਹਾਕ ਕਮੇਟੀ ਵਿਵਾਦ ਦਰਮਿਆਨ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਰਮਨੀਕ ਸਿੰਘ ਨੂੰ ਕਾਰਜਕਾਰੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


 ਸਰਕਾਰ ਨੇ ਇਹ ਨਿਯੁਕਤੀਆਂ ਬੀਤੇ ਐਤਵਾਰ ਨੂੰ ਪ੍ਰਧਾਨ ਸੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਕੀਤੀਆਂ ਹਨ।  ਦੋਵੇਂ ਨਵ-ਨਿਯੁਕਤ ਅਹੁਦੇਦਾਰ ਅੱਜ ਗੁਰਦੁਆਰਾ ਛੱਤੀ ਪਾਤਸ਼ਾਹੀ ਵਿਖੇ ਨਤਮਸਤਕ ਹੋ ਕੇ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਦੋਵੇਂ ਨਿਯੁਕਤੀਆਂ ਹਰਿਆਣਾ ਸਰਕਾਰ ਵੱਲੋਂ ਚੋਣਾਂ ਹੋਣ ਤੱਕ ਕੀਤੀਆਂ ਗਈਆਂ ਹਨ।


ਅਸੰਧ ਐਡਹਾਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਰਮਨੀਕ ਸਿੰਘ ਮੈਂਬਰ ਹਨ। ਹਰਿਆਣਾ ਦੇ ਗ੍ਰਹਿ ਸਕੱਤਰ ਦਫ਼ਤਰ ਵੱਲੋਂ  ਨਿਯੁਕਤੀ ਸਬੰਧੀ ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਜਦੋਂ ਤੱਕ ਹਰਿਆਣਾ ਕਮੇਟੀ ਦੀ ਚੋਣ ਨਹੀਂ ਹੋ ਜਾਂਦੀ, ਉਦੋਂ ਤੱਕ ਕਾਰਜਕਾਰੀ ਪ੍ਰਧਾਨ ਦੇ ਤੌਰ ਭੁਪਿੰਦਰ ਸਿੰਘ ਅਸੰਧ ਤੇ ਜਨਰਲ ਸਕੱਤਰ ਦੇ ਅਹੁਦੇ 'ਤੇ ਰਮਨੀਕ ਸਿੰਘ ਕੰਮ ਕਰਦੇ ਰਹਿਣਗੇ। ਰਮਨੀਕ ਸਿੰਘ ਹਰਿਆਣਾ ਸਰਕਾਰ 'ਚ ਮੁੱਖ ਮੰਤਰੀ ਦੇ ਚੀਫ ਮੀਡੀਆ ਕੋਆਰਡੀਨੇਟਰ ਵੀ ਹਨ।


ਨਵੀਂ ਨਿਯੁਕਤੀ ਤੋਂ ਬਾਅਦ ਭੁਪਿੰਦਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਪ੍ਰਧਾਨ ਅਤੇ ਰਮਨੀਕ ਸਿੰਘ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਹੈ। ਉਹ ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁੱਜਣਗੇ, ਜਿੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਣਗੇ ਅਤੇ ਅਰਦਾਸ ਕਰਕੇ ਜ਼ਿੰਮੇਵਾਰੀ ਸੰਭਾਲਣਗੇ। ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।


 ਜ਼ਿਕਰਯੋਗ ਹੈ ਕਿ ਐੱਚਐੱਸਜੀਪੀਸੀ ਦੀ ਐਡਹਾਕ ਕਮੇਟੀ ਲਈ ਹਰਿਆਣਾ ਸਰਕਾਰ ਨੇ 11 ਅਹੁਦੇਦਾਰ ਨਿਯੁਕਤ ਕੀਤੇ ਸਨ, ਜਿਨ੍ਹਾਂ ਦਾ ਕਾਰਜਕਾਲ ਡੇਢ ਸਾਲ ਦਾ ਸੀ। ਇਹ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial