ਬੀਬੀ ਜਗੀਰ ਕੌਰ ਨੇ ਘੇਰੀ ਮੋਦੀ ਸਰਕਾਰ, ਭਾਰਤ ਸਰਕਾਰ ਕਰ ਰਹੀ ਸਿੱਖਾਂ ਨਾਲ ਵਿਤਕਰਾ
ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਦੁਬਾਰਾ ਪੱਤਰ ਲਿਖਿਆ ਹੈ।

ਅੰਮ੍ਰਿਤਸਰ: ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਦੁਬਾਰਾ ਪੱਤਰ ਲਿਖਿਆ ਹੈ।ਬੀਬੀ ਜਗੀਰ ਕੌਰ ਨੇ ਆਪਣੇ ਪੱਤਰ 'ਚ ਲਿਖਿਆ ਹੈ ਕਿ ਸਿੱਖਾਂ ਨੇ ਕੁਰਬਾਨੀਆਂ ਰਾਹੀਂ ਦੇਸ਼ ਦੀ ਅਜ਼ਾਦੀ ਦੀ ਨੀਂਹ ਰੱਖੀ, ਪਰ ਭਾਰਤ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਤਾਬਦੀ ਸਮਾਗਮਾਂ ਵਿੱਚ ਸੰਗਤ ਦੀ ਸ਼ਮੂਲੀਅਤ ਨੂੰ ਭਾਰਤ ਸਰਕਾਰ ਵੱਲੋਂ ਰੋਕਣ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜ਼ਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਮਗਰੋਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਝੰਜੋੜਿਆ ਸੀ। ਇਸ ਸਾਕੇ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ ਸੀ, ਜਿਸ ਮਗਰੋਂ ਮਹਾਤਮਾਂ ਗਾਂਧੀ ਨੂੰ ਵੀ ਕਹਿਣਾ ਪਿਆ ਸੀ ਕਿ ਦੇਸ਼ ਦੀ ਅਜ਼ਾਦੀ ਦੀ ਅੱਧੀ ਲੜਾਈ ਜਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਇਤਿਹਾਸ ਅੱਖੋਂ ਓਹਲੇ ਕਰਕੇ ਭਾਰਤ ਸਰਕਾਰ ਨੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਜਾ ਰਹੇ ਜਥੇ ਨੂੰ ਰੋਕਿਆ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਦੇਸ਼ ਭਗਤ ਸਿੱਖ ਸ਼ਹੀਦਾਂ ਦਾ ਵੀ ਅਪਮਾਨ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਜੇ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ 21 ਫ਼ਰਵਰੀ ਵਾਲੇ ਸਮਾਗਮ ਦਾ ਹਿੱਸਾ ਬਣਨ ਲਈ ਸੰਗਤ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ।
Before You Go
Fatehgarh Sahib ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ | SHaheedi Samagam |Abp Sanjha
ਟ੍ਰੈਂਡਿੰਗ ਟੌਪਿਕ




















