ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੇਂਦਰੀ ਗ੍ਰਹਿ ਵਿਭਾਗ ਵਲੋਂ ਲਗਾਈ ਪਾਬੰਦੀ ਸਿੱਖਾਂ ਦੀ ਆਸਥਾ ਤੇ ਹਮਲਾ ਹੈ।


 



 


ਦੱਸ ਦੇਈਏ ਕਿ ਗ੍ਰਹਿ ਵਿਭਾਗ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ ਹੈ।ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ Email ਭੇਜੀ ਹੈ।ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਹੈ।