ਅੰਮ੍ਰਿਤਸਰ: ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ ਰੋਕ ਦਿੱਤਾ ਹੈ।ਗ੍ਰਹਿ ਵਿਭਾਗ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਰੋਕ ਲਾਈ ਹੈ।ਗ੍ਰਹਿ ਵਿਭਾਗ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ Email ਭੇਜੀ ਹੈ।ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਹੈ।


ਦੱਸ ਦੇਈਏ ਕਿ ਪਾਕਿਸਤਾਨ ਜਾਣ ਲਈ 629 ਸ਼ਰਧਾਲੂਆਂ ਨੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚ 505 ਸ਼ਰਧਾਲੂਆਂ ਲਈ ਵੀਜ਼ੇ ਵੀ ਜਾਰੀ ਕੀਤੇ ਗਏ ਸੀ।124 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਸੀ।ਇਹ ਜਥਾ 18 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਲਈ ਰਵਾਨਾ ਹੋਣ ਵਾਲਾ ਸੀ।