Chardham Yatra Alert: ਚਾਰਧਾਮ ਯਾਤਰਾ ਦੇ ਵਿਚਕਾਰ, ਮੌਸਮ ਵਿਭਾਗ (IMD) ਨੇ ਉੱਤਰਾਖੰਡ ਦੇ ਚਾਰ ਜ਼ਿਲ੍ਹਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਉੱਤਰਾਖੰਡ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪੰਜ ਦਿਨਾਂ ਦੇ ਲਈ ਬਰਫੀਲੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਮੱਧ ਪ੍ਰਦੇਸ਼, ਦਿੱਲੀ-ਐਨ.ਸੀ.ਆਰ., ਉੱਤਰ ਪ੍ਰਦੇਸ਼, ਗੁਜਰਾਤ ਅਤੇ ਦੇਸ਼ ਦੇ ਹੋਰ ਰਾਜਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਉਤਰਾਖੰਡ ਦੇ ਮੌਸਮ ਦੀ ਅਪਡੇਟ ਪ੍ਰਾਪਤ ਕਰਕੇ ਹੀ ਯਾਤਰਾ ਸ਼ੁਰੂ ਕਰਨ।


ਦਰਅਸਲ ਯਮੁਨੋਤਰੀ 'ਚ ਦਿਨ ਭਰ ਰੁਕ-ਰੁਕ ਕੇ ਬਰਫਬਾਰੀ ਜਾਰੀ ਹੈ। ਇਸ ਦੇ ਨਾਲ ਹੀ ਗੰਗੋਤਰੀ ਦੀਆਂ ਉੱਚੀਆਂ ਚੋਟੀਆਂ 'ਤੇ ਤਾਜ਼ਾ ਬਰਫਬਾਰੀ ਅਤੇ ਧਾਮ 'ਚ ਬਾਰਿਸ਼ ਹੋਣ ਦੀ ਖਬਰ ਹੈ। ਇਸ ਲਈ ਕੇਦਾਰਨਾਥ 'ਚ ਭਾਰੀ ਬਰਫਬਾਰੀ ਦੇ ਮੱਦੇਨਜ਼ਰ ਰੁਦਰਪ੍ਰਯਾਗ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਧਾਮ 'ਚ ਬਰਸਾਤ ਦਾ ਦੌਰ ਜਾਰੀ ਹੈ, ਜਿਸ ਕਾਰਨ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰਦੇ ਹੋਏ ਯਾਤਰੀਆਂ ਨੂੰ ਕਿਹਾ ਹੈ ਕਿ ਉਹ ਹੁਣ ਜਿੱਥੇ ਹਨ ਉੱਥੇ ਰੁਕ ਜਾਣ ਅਤੇ ਮੌਸਮ ਦੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਅੱਗੇ ਵਧਣ।


ਇਹ ਵੀ ਪੜ੍ਹੋ: Punjab News: ਪੰਜਾਬ ਦੇ ਮਜ਼ਦੂਰਾਂ ਨੂੰ 1 ਮਈ ਤੋਂ ਵੱਡਾ ਤੋਹਫਾ, ਕਿਸਾਨਾਂ ਦੀ ਫਸਲ ਖਰਾਬ ਹੋਣ 'ਤੇ ਮਜ਼ਦੂਰਾਂ ਨੂੰ ਵੀ ਮਿਲੇਗਾ 10 ਫੀਸਦੀ ਮੁਆਵਜ਼ਾ


ਪਹਿਲਾਂ ਵੀ ਜਾਰੀ ਕੀਤਾ ਗਿਆ ਸੀ ਅਲਰਟ


ਚਾਰਧਾਮ ਯਾਤਰਾ ਦੀ ਸ਼ੁਰੂਆਤ ਦੇ ਨਾਲ ਹੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਸੀ। ਉੱਤਰਾਖੰਡ 'ਚ ਬਰਫਬਾਰੀ ਅਤੇ ਬਰਫੀਲੇ ਤੂਫਾਨ ਦੀ ਚਿਤਾਵਨੀ ਤੋਂ ਬਾਅਦ ਸਰਕਾਰ ਨੇ ਸੈਲਾਨੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਗੋਮੁਖ ਟਰੈਕ 'ਤੇ ਇਕ ਹਫਤੇ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਵੀ ਅਲਰਟ ਮੋਡ 'ਤੇ ਆ ਗਈ ਹੈ। ਸਰਕਾਰ ਨੇ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਕਿਸੇ ਵੀ ਸੈਲਾਨੀ ਨੂੰ ਸਾਹਸੀ ਖੇਡਾਂ ਜਾਂ ਟ੍ਰੈਕਿੰਗ ਕਰਨ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਸੀ।


ਇਹ ਵੀ ਪੜ੍ਹੋ: ਰਵਨੀਤ ਬਿੱਟੂ ਵੱਲੋਂ ਕੀਤੀ ਝੂਠੀ ਬਿਆਨਬਾਜ਼ੀ ਤੋਂ ਭੜਕੇ 'ਆਪ' ਆਗੂ , ਕਿਹਾ- ਭਗੌੜਾ ਐਮ.ਪੀ. ਸਾਢੇ ਚਾਰ ਸਾਲ ਬਾਅਦ ਵੋਟਾਂ ਲੈਣ ਲਈ ਖੁੱਡ 'ਚੋਂ ਬਾਹਰ ਆ ਗਿਆ


ਬਰਫ਼ਬਾਰੀ ਦੀ ਚੇਤਾਵਨੀ


ਉੱਤਰਕਾਸ਼ੀ ਜ਼ਿਲ੍ਹੇ ਵਿੱਚ ਹੋਰ ਬਰਫ਼ਬਾਰੀ ਦੀ ਚੇਤਾਵਨੀ ਦੇ ਮੱਦੇਨਜ਼ਰ, ਗੰਗੋਤਰੀ ਨੈਸ਼ਨਲ ਪਾਰਕ ਪ੍ਰਸ਼ਾਸਨ ਨੇ ਉੱਤਰਕਾਸ਼ੀ ਦੇ ਗੋਮੁਖ ਟ੍ਰੈਕ ਨੂੰ ਅਗਲੇ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਗੰਗੋਤਰੀ ਨੈਸ਼ਨਲ ਪਾਰਕ ਦੇ ਡਿਪਟੀ ਡਾਇਰੈਕਟਰ ਰੰਗਨਾਥ ਪਾਂਡੇ ਨੇ ਇਸ ਲਈ ਉਚਿਤ ਹੁਕਮ ਜਾਰੀ ਕੀਤੇ ਸਨ। ਹੁਕਮ 'ਚ ਕਿਹਾ ਗਿਆ ਹੈ ਕਿ ਮੌਸਮ ਅਨੁਕੂਲ ਹੋਣ 'ਤੇ ਹੀ ਸੈਲਾਨੀਆਂ ਨੂੰ ਗੋਮੁਖ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬਰਫਬਾਰੀ ਕਾਰਨ ਚਾਰਧਾਮ ਯਾਤਰਾ 'ਤੇ ਆਏ ਕਿਸੇ ਵੀ ਸ਼ਰਧਾਲੂ ਨੂੰ ਗੋਮੁਖ 'ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।