ਪੜਚੋਲ ਕਰੋ

ਆਖਰ ਕਿਉਂ ਭਿੜੇ ਬਾਬਾ ਬਕਾਲਾ 'ਚ ਨਿਹੰਗ ? ਕਿਨ੍ਹੇ ਕੀਤੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਕਬਜ਼ੇ ਦੀ ਕੋਸ਼ਿਸ਼, ਜਾਣੋ ਪੂਰਾ ਮਾਮਲਾ

ਜ਼ਿਲ੍ਹੇ ਦੇ ਕਸਬਾ ਬਾਬਾ ਬਕਾਲਾ ਵਿੱਚ ਸਥਿਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਕਬਜ਼ੇ ਨੂੰ ਲੈ ਕੇ ਅੱਜ ਹਿੰਸਕ ਝੜਪ ਹੋਈ ਜਿਸ ਵਿੱਚ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ ਤੇ ਕੁਝ ਨਿਹੰਗ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਵੇਂ ਪੁਲਿਸ ਨੇ ਇਸ ਸਬੰਧੀ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਪਰ ਹਮਲਾਵਰਾਂ ਦਾ ਇੱਕ ਸਾਥੀ ਵੀ ਮਾਰਿਆ ਗਿਆ ਹੈ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਜ਼ਿਲ੍ਹੇ ਦੇ ਕਸਬਾ ਬਾਬਾ ਬਕਾਲਾ ਵਿੱਚ ਸਥਿਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਕਬਜ਼ੇ ਨੂੰ ਲੈ ਕੇ ਅੱਜ ਹਿੰਸਕ ਝੜਪ ਹੋਈ ਜਿਸ ਵਿੱਚ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ ਤੇ ਕੁਝ ਨਿਹੰਗ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਵੇਂ ਪੁਲਿਸ ਨੇ ਇਸ ਸਬੰਧੀ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਪਰ ਹਮਲਾਵਰਾਂ ਦਾ ਇੱਕ ਸਾਥੀ ਵੀ ਮਾਰਿਆ ਗਿਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੂੰ ਵੱਲੋਂ ਫਿਲਹਾਲ ਜਾਂਚ ਦਾ ਹਵਾਲਾ ਦੇ ਕੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਵਿਕਰਮਜੀਤ ਸਿੰਘ ਦੁੱਗਲ ਨੇ ਸਵੇਰੇ ਇੱਕ ਨਿਹੰਗ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਸੀ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਅਜੀਤ ਸਿੰਘ ਪੂਹਲਾ ਦੇ ਭਾਣਜੇ ਦਿਲਪ੍ਰੀਤ ਸਿੰਘ ਡਿੰਪੀ ਨੇ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਪਰਿਵਾਰ ਨਾਲ ਡੇਰੇ ਤੇ ਸਥਿਤ ਘਰ ਵਿੱਚ ਸੌਂ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਰਣਜੀਤ ਸਿੰਘ ਰਣੀਆਂ ਨਾਂ ਦਾ ਨਿਹੰਗ ਆਪਣੇ ਨਾਲ ਚਾਲੀ ਪੰਜਾਹ ਨਿਹੰਗ ਸਾਥੀ ਲੈਕੇ ਹਥਿਆਰਾਂ ਨਾਲ ਲੈਸ ਹੋ ਕੇ ਬਾਹਰ ਖੜ੍ਹਾ ਸੀ। ਉਹ ਲਗਾਤਾਰ ਉਨ੍ਹਾਂ ਦੇ ਘਰ ਵੱਲ ਗੋਲੀਆਂ ਚਲਾ ਰਿਹਾ ਸੀ। ਘਰ ਵਿੱਚ ਪੁਲਿਸ ਪਹਿਲਾਂ ਤੋਂ ਤਾਇਨਾਤ ਸੀ ਕਿਉਂਕਿ ਰਣਜੀਤ ਸਿੰਘ ਵੱਲੋਂ ਕਥਿਤ ਤੌਰ ਤੇ ਹਮਲੇ ਦਾ ਪਰਿਵਾਰ ਨੂੰ ਖਦਸ਼ਾ ਸੀ। ਦੂਜੇ ਪਾਸੇ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਜਥੇਦਾਰ ਰਣਜੀਤ ਸਿੰਘ ਰਣੀਆਂ ਦੇ ਸਾਥੀ ਥਾਣਾ ਬਿਆਸ ਵਿਖੇ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਜਥੇਦਾਰ ਰਣਜੀਤ ਸਿੰਘ ਰਣੀਆਂ ਆਪਣੇ ਸਾਥੀਆਂ ਨਾਲ ਅੱਜ ਸਵੇਰੇ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਗਏ ਸਨ। ਅਜੀਤ ਸਿੰਘ ਪੂਹਲਾ ਦੇ ਡੇਰੇ ਦੇ ਬਾਹਰ ਕੁਝ ਸਮੇਂ ਲਈ ਆਰਾਮ ਕਰਨ ਲਈ ਬੈਠੇ ਸਨ ਤਾਂ ਅਜੀਤ ਸਿੰਘ ਪੂਹਲਾ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਅਚਾਨਕ ਫਾਇਰਿੰਗ ਕਰ ਦਿੱਤੀ। ਇਸ ਵਿੱਚ ਸੁਖਰਾਜ ਸਿੰਘ ਨਾਂ ਦਾ ਨਿਹੰਗ ਸਿੰਘ ਮਰ ਗਿਆ ਜਦਕਿ ਬਾਕੀ ਚਾਰ ਪੰਜ ਨਿਹੰਗ ਸਿੰਘ ਜ਼ਖ਼ਮੀ ਹੋ ਗਏ। ਜਥੇਦਾਰ ਰਣੀਆਂ ਦੇ ਸਾਥੀਆਂ ਨੇ ਦੱਸਿਆ ਕਿ ਇਹ ਡੇਰਾ ਅਜੀਤ ਸਿੰਘ ਪੂਹਲਾ ਦਾ ਹੈ ਤੇ ਜਥੇਦਾਰ ਰਣੀਆਂ ਲੰਬੇ ਸਮੇਂ ਤੋਂ ਅਜੀਤ ਸਿੰਘ ਪੂਹਲਾ ਦੇ ਸਾਥੀ ਰਹੇ ਸਨ। ਇਸ ਕਰਕੇ ਉਨ੍ਹਾਂ ਦਾ ਹੱਕ ਬਣਦਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਜਾਣਬੁੱਝ ਕੇ ਲਿਆ ਗਿਆ ਹੈ। ਸਾਡੇ ਮਾਰੇ ਗਏ ਨਿਹੰਗ ਸਿੰਘ ਸੁਖਰਾਜ ਸਿੰਘ ਸਬੰਧੀ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਬਾਬਾ ਬਕਾਲਾ ਦੇ ਡੀਐਸਪੀ ਹਰਕ੍ਰਿਸ਼ਨ ਸਿੰਘ ਨੇ ਆਖਿਆ ਕਿ ਪੁਲਿਸ ਨੇ ਦਿਲਪ੍ਰੀਤ ਸਿੰਘ ਦੇ ਬਿਆਨਾਂ ਤੇ ਇਰਾਦਾ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ। ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਚੱਲੇ ਕਾਰਤੂਸ ਵੀ ਘਟਨਾ ਸਥਾਨ ਤੋਂ ਬਰਾਮਦ ਹੋਏ ਹਨ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget