ਪੜਚੋਲ ਕਰੋ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ, ਜਾਣੋ ਵੱਡਮੁੱਲਾ ਇਤਿਹਾਸ

Baba Deep Singh Ji: ਅੱਜ ਪੂਰੇ ਸਿੱਖ ਜਗਤ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।  

ਆਓ ਜਾਣਦੇ ਹਾਂ ਪਵਿੱਤਰ ਇਤਿਹਾਸ

ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ਦੇ ਵਿੱਚ ਪਿਤਾ ਭਗਤਾ ਦੇ ਘਰ ਮਾਤਾ ਜਿਓਨੀ ਦੇ ਕੁੱਖੋਂ ਪਹੂਵਿੰਡ ਪਿੰਡ ਅੰਮ੍ਰਿਤਸਰ ਵਿਖੇ ਹੋਇਆ। ਬਾਬਾ ਦੀਪ ਸਿੰਘ ਜੀ ਦੀ ਨਾਂਅ ਮਾਤਾ ਜਿਊਣੀ ਅਤੇ ਪਿਤਾ ਭਾਈ ਭਗਤਾ ਸੰਧੂ ਸੀ, ਜਿਨ੍ਹਾਂ ਨੇ ਬਾਬਾ ਦੀਪ ਸਿੰਘ ਜੀ ਦਾ ਬਚਪਨ ਵਿੱਚ ਦੀਪਾ ਨਾਮ ਰੱਖਿਆ। 

ਅੰਮ੍ਰਿਤ ਛਕਣ ਤੋਂ ਬਾਅਦ ਦੀਪੇ ਤੋਂ ਬਣੇ ਦੀਪ ਸਿੰਘ

ਜਦੋਂ ਬਾਬਾ ਦੀਪ ਸਿੰਘ ਜੀ 18 ਸਾਲ ਦੇ ਸਨ, ਤਾਂ ਉਹ ਹੋਲੇ-ਮਹੱਲੇ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਕੇ ਬਾਲਕ ਦੀਪਾ ਬਹੁਤ ਪ੍ਰਭਾਵਿਤ ਹੋਇਆ। ਉਨ੍ਹਾਂ ਤੋਂ ਪ੍ਰੇਰਨਾ ਲੈਂਦੇ ਹੋਏ ਦੀਪਾ ਨੇ ਕਲਗੀਧਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋਂ ਪਵਿੱਤਰ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਛੱਕਣ ਕਰਨ ਤੋਂ ਬਾਅਦ ਦੀਪਾ ਨੂੰ ਦੀਪ ਸਿੰਘ ਨਾਮ ਦਿੱਤਾ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੀਪ ਸਿੰਘ ਨੂੰ ਆਪਣੇ ਕੋਲ ਹੀ ਰੱਖ ਲਿਆ। ਅਨੰਦਪੁਰ ਵਿੱਚ ਰਹਿ ਕੇ ਹੀ, ਦੀਪ ਸਿੰਘ ਨੇ ਗੁਰਮੁੱਖੀ, ਫਾਰਸੀ ਅਤੇ ਅਰਬੀ ਲਿਪੀ ਵਿੱਚ ਮੁਹਾਰਤ ਹਾਸਿਲ ਕੀਤੀ।

ਸ਼ਸਤਰ ਵਿਦਿਆ ਤੇ ਲਈ ਗੁਰਬਾਣੀ ਦੀ ਸਿੱਖਿਆ

ਸ੍ਰੀ ਅਨੰਦਪੁਰ ਸਾਹਿਬ ਵਿੱਚ ਹੀ ਰਹਿ ਕੇ ਦੀਪ ਸਿੰਘ ਨੇ ਸ਼ਸਤਰ ਵਿੱਦਿਆ, ਘੋੜ ਸਵਾਰੀ, ਤਲਵਾਰਬਾਜ਼ੀ, ਤੀਰਅੰਦਾਜ਼ੀ ਤੇ ਨੇਜ਼ਾਬਾਜ਼ੀ ਸਿੱਖ ਲਈ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ਼ਿਕਾਰ ਲਈ ਜਾਂਦੇ ਤਾਂ, ਭਾਈ ਦੀਪ ਸਿੰਘ ਵੀ ਨਾਲ ਹੀ ਮੌਜੂਦ ਹੁੰਦੇ ਸੀ। ਇੱਥੇ ਰਹਿੰਦਿਆ ਹੀ ਭਾਈ ਮਨੀ ਸਿੰਘ ਤੋਂ ਦੀਪ ਸਿੰਘ ਨੇ ਧਾਰਮਿਕ ਗ੍ਰੰਥਾਂ ਅਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ, ਤਾਂ ਆਪਣੇ ਮਹਿਲ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀ ਸੇਵਾ ਸੰਭਾਲ ਅਤੇ ਦੇਖ-ਰੇਖ ਲਈ ਭਾਈ ਮਨੀ ਸਿੰਘ, ਭਾਈ ਧੰਨਾ ਸਿੰਘ ਅਤੇ ਭਾਈ ਜਵਾਹਰ ਸਿੰਘ ਜੀ ਨੂੰ ਮੁੱਖੀਆ ਬਣਾ ਕੇ ਦੋ ਦਾਸੀਆਂ ਬੀਬੀ ਭਾਗ ਕੌਰ ਤੇ ਬੀਬੀ ਹਰਦਾਸ ਕੌਰ ਦੇ ਕੇ ਦਿੱਲੀ ਭੇਜ ਦਿੱਤਾ। ਉਸ ਸਮੇਂ ਭਾਈ ਦੀਪ ਸਿੰਘ ਕੁਝ ਸਮਾਂ ਭਾਈ ਜਵਾਹਰ ਸਿੰਘ ਦੇ ਘਰ ਰਹਿ ਕੇ ਮਾਤਾ ਜੀ ਦੀ ਖੁਸ਼ੀ ਅਤੇ ਆਗਿਆ ਲੈ ਕੇ ਆਪਣੇ ਪਿੰਡ ਪਹੂਵਿੰਡ ਆ ਕੇ ਸਿੱਖੀ ਦਾ ਪ੍ਰਚਾਰ ਕਰਨ ਵਿੱਚ ਜੁੱਟ ਗਏ।

ਮੁਗਲਾਂ ਦਾ ਕੀਤਾ ਖਾਤਮਾ

18 ਵੀਂ ਸਦੀ ਵਿੱਚ ਸਮੁੱਚਾ ਖਾਲਸਾ ਪੰਥ ਜੰਗਲਾਂ ਤੇ ਪਹਾੜਾਂ ਵਿੱਚੋਂ ਬਾਹਰ ਆ ਕੇ ਇੱਕ ਸੰਗਠਿਤ ਰੂਪ ਵਿੱਚ ਇਕੱਤਰ ਹੋਇਆ। ਖਾਲਸਾ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰ ਕਰ ਕੇ 12 ਮਿਸਲਾਂ ਅੰਦਰ ਵੰਡਿਆ ਗਿਆ ਜਿਸ ਦੇ 12 ਮੁੱਖ ਜਥੇਦਾਰ ਬਣਾਏ ਗਏ। ਇਨ੍ਹਾਂ ਮਿਸਲਾਂ ਵਿੱਚੋਂ ਇੱਕ ਮਿਸਲ ਦਾ ਨਾਂ ਸੀ 'ਸ਼ਹੀਦ ਮਿਸਲ' ਜਿਸ ਦੇ ਬਾਬਾ ਦੀਪ ਸਿੰਘ ਜੀ ਮੁੱਖ ਜਥੇਦਾਰ ਸਨ। ਇਸ ਸਦੀ ਅੰਦਰ ਭਾਰਤ ਨੂੰ ਨਾਦਰਸ਼ਾਹ ਤੇ ਅਹਿਮਦਸ਼ਾਹ ਵਰਗੇ ਧਾੜਵੀਆਂ ਤੇ ਵਿਦੇਸ਼ੀ ਹਮਲਾਵਾਰਾਂ ਨੇ ਖ਼ੂਬ ਲੁੱਟਿਆ ਤੇ ਇਥੋਂ ਦੇ ਧੰਨ ਦੋਲਤ ਸਮੇਤ ਜਵਾਨ ਬਚੇ ਬਚੀਆਂ ਨੂੰ ਗੁਲਾਮ ਬਣਾ ਕੇ ਗਜਨੀ ਦੇ ਬਾਜ਼ਾਰਾਂ ਵਿਚ ਟਕੇ ਟਕੇ ਤੋਂ ਵੇਚਿਆ।

ਬਹੂ-ਬੇਟੀਆਂ ਦੀ ਇੱਜ਼ਤ ਨੂੰ ਸਰੇ-ਆਮ ਮਿੱਟੀ ਵਿੱਚ ਰੋਲ੍ਹਿਆ ਗਿਆ। ਇਸ ਸਮੇਂ ਮਿਸਲਾਂ ਬਣ ਚੁਕੀਆਂ ਸੀ, ਜਿਨ੍ਹਾਂ ਨੇ ਇਕ ਜੁੱਟ ਹੋ ਕੇ, ਇਨ੍ਹਾਂ ਅਫ਼ਗਾਨ ਧਾੜਵੀਆਂ ਦਾ ਮੁਕਾਬਲਾ ਕੀਤਾ। ਇਨ੍ਹਾਂ ਉੱਤੇ ਹਮਲਾ ਕਰਕੇ ਲੁੱਟਿਆ ਬਹੁ-ਕੀਮਤੀ ਮਾਲ-ਅਸਬਾਬ ਵਾਪਿਸ ਆ ਜਾਂਦਾ ਤੇ ਸਿੱਖ ਇਥੋਂ ਦੀਆਂ ਧੀਆਂ ਭੈਣਾਂ ਨੂੰ ਧਾੜਵੀਆਂ ਹਥੋਂ ਖੋਹ ਕੇ ਬ-ਇਜ਼ਤ ਉਨ੍ਹਾਂ ਦੇ ਘਰੋ-ਘਰੀਂ ਪਹੁੰਚਾਉਂਦੇ ਸੀ। ਇਨ੍ਹਾਂ ਸੂਰਬੀਰਾਂ ਵਿੱਚ ਵੀ ਬਾਬਾ ਦੀਪ ਸਿੰਘ ਜੀ ਸਨ।

ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਂਤੇ ਤੁਲਿਆ ਹੋਇਆ ਸੀ, 1757 ਈ. ਦੇ ਹਿੰਦੁਸਤਾਨ ਦੇ ਹਮਲੇ ਵੇਲ੍ਹੇ ਦਿੱਲੀ ਜਾਂਦਾ ਹੋਇਆ, ਕੁਝ ਦੇਰ ਲਈ ਲਾਹੋਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਲਾਹੋਰ ਦੇ ਸੂਬੇ ਨੇ ਵੀ ਜਹਾਨ ਖਾਨ ਦੀ ਅਗਵਾਈ ਹੇਠ ਤਰਨ-ਤਾਰਨ ਤੋ 10 ਮੀਲ ਦੀ ਦੂਰੀ 'ਤੇ ਗੋਹਲਵੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਦੋਨੋ ਦਲਾਂ ਦਾ ਟਾਕਰਾ ਹੋਇਆ ਅਤੇ ਜਹਾਨ ਖਾਨ ਮਾਰਿਆ ਗਿਆ।

ਸ਼ਾਹੀ ਫੌਜ਼ ਵਿਚ ਭਾਜੜ ਪੈ ਗਈ। ਇੰਨੇ ਚਿਰ ਨੂੰ ਹਾਜੀ ਹਤਾਈ ਖਾਨ ਵੀ ਫੌਜਾਂ ਲੈਕੇ ਪਹੁੰਚ ਗਿਆ। ਫਿਰ ਘਮਸਾਨ ਦਾ ਯੁਧ ਹੋਇਆ। ਇਸ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿੱਚ ਹੌਲੀ-ਹੌਲੀ ਸਿੰਘ ਅਫ਼ਗਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ।

ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਲਾਉਂਦੇ ਹੋਏ ਅੱਗੇ ਵਧਦੇ ਜਾ ਰਹੇ ਸੀ। ਲੜਦੇ ਲੜਦੇ ਸਿੰਘ ਅੰਮ੍ਰਿਤਸਰ ਦੇ ਨੇੜੇ ਪਹੁੰਚ ਗਏ। ਜਮਾਲ ਖਾਨ ਨਾਲ ਹਥੋਂ-ਹਥੀਂ ਲੜਾਈ ਵਿੱਚ ਬਾਬਾ ਦੀਪ ਸਿੰਘ ਜੀ ਦਾ ਸੀਸ ਕੱਟਿਆ ਗਿਆ ਸੀ। ਜਦੋਂ ਡਿੱਗਣ ਲਗੇ, ਤਾਂ ਇਕ ਸਿੰਘ ਨੇ ਬੜੇ ਪਿਆਰ ਨਾਲ ਕਿਹਾ ” ਬਾਬਾ ਜੀ ਤੁਸੀਂ ਤਾਂ ਅਰਦਾਸ ਕੀਤੀ ਸੀ ਕੀ ਦਰਬਾਰ ਸਹਿਬ ਜਾ ਕੇ ਸ਼ਹੀਦ ਹੋਵਾਂਗੇ, ਪਰ ਆਪ ਉਰੇ ਹੀ ਫਤਹਿ ਬੁਲਾ ਚਲੇ ਹੋ।“ ਫਿਰ ਹਿੰਮਤ ਕਰਦੇ ਹੋਏ ਬਾਬਾ ਦੀਪ ਸਿੰਘ ਜੀ ਨੇ ਖੱਬੇ ਹੱਥ ਨਾਲ ਸੀਸ ਟਿਕਾ ਕੇ ਸੱਜੇ ਹੱਥ ਨਾਲ ਖੰਡਾ ਵਾਹੁੰਦੇ ਵੈਰੀਆਂ ਦੇ ਆਹੂ ਲਾਹੁੰਦੇ ਲਾਉਂਦੇ ਹੋਏ, ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿੱਚ ਪਹੁੰਚੇ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਆਪਣਾ ਸੀਸ ਭੇਟਾਂ ਕਰ ਦਿੱਤਾ ਤੇ ਸ਼ਹੀਦੀ ਪ੍ਰਾਪਤ ਕਰ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
Punjab News: ਹੁਸ਼ਿਆਰਪੁਰ 'ਚ AAP ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਇੰਝ ਵਾਪਰੀ ਪੂਰੀ ਘਟਨਾ, ਇੱਕ ਹੋਰ ਵਿਅਕਤੀ ਜ਼ਖਮੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
ਅੰਮ੍ਰਿਤਸਰ ਪੁਲ ‘ਤੇ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਅਤੇ ਟਰੈਕਟਰ-ਟਰਾਲੀ ਦੀ ਟੱਕਰ, ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਕੱਢਿਆ, ਸਭ ਸੁਰੱਖਿਅਤ
Ludhiana: ਲੁਧਿਆਣਾ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ! ਕੌਸ਼ਲ ਚੌਧਰੀ ਦਾ ਕੀ ਹੈ ਸਬੰਧ? ਪੁਲਿਸ ਜਾਂਚ ਜਾਰੀ
Ludhiana: ਲੁਧਿਆਣਾ ਸ਼ੋਅਰੂਮ ਫਾਇਰਿੰਗ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ! ਕੌਸ਼ਲ ਚੌਧਰੀ ਦਾ ਕੀ ਹੈ ਸਬੰਧ? ਪੁਲਿਸ ਜਾਂਚ ਜਾਰੀ
Punjab Weather Today: ਪੰਜਾਬ ‘ਚ ਹੋਰ 2 ਦਿਨ ਕੜਾਕੇ ਦੀ ਠੰਡ, ਸਕੂਲਾਂ ਦੇ ਸਮੇਂ ‘ਚ ਬਦਲਾਅ, ਅੱਜ ਸ਼ੀਤ-ਲਹਿਰ ਅਤੇ ਧੁੰਦ ਲਈ ਯੈਲੋ ਅਲਰਟ, 18 ਜਨਵਰੀ ਤੋਂ ਮੀਂਹ ਦੀ ਸੰਭਾਵਨਾ
Punjab Weather Today: ਪੰਜਾਬ ‘ਚ ਹੋਰ 2 ਦਿਨ ਕੜਾਕੇ ਦੀ ਠੰਡ, ਸਕੂਲਾਂ ਦੇ ਸਮੇਂ ‘ਚ ਬਦਲਾਅ, ਅੱਜ ਸ਼ੀਤ-ਲਹਿਰ ਅਤੇ ਧੁੰਦ ਲਈ ਯੈਲੋ ਅਲਰਟ, 18 ਜਨਵਰੀ ਤੋਂ ਮੀਂਹ ਦੀ ਸੰਭਾਵਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-01-2026)
Punjab News: ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ, ਇਸ ਮੁਲਾਜ਼ਮ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ, ਇਸ ਮੁਲਾਜ਼ਮ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Embed widget