ਚੰਡੀਗੜ੍ਹ: ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਮੁੜ ਵਿਵਾਦਾਂ ਵਿੱਚ ਘਰ ਗਏ ਹਨ। ਇਸ ਵਾਰ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਤੇ ਗੁਰੂ ਗੋਬਿੰਦ ਸਿੰਘ ਨੂੰ ਭਗਵਾਨ ਰਾਮ ਦੇ ਦੋ ਪੁੱਤਰਾਂ ਲਵ ਤੇ ਕੁਸ਼ ਦੇ ਵੰਸ਼ਜ਼ ਦੱਸਿਆ ਹੈ। ਗਿਆਨੀ ਇਕਬਾਲ ਸਿੰਘ ਨੇ ਇਹ ਦਾਅਵਾ ਰਾਮ ਮੰਦਰ ਦੇ ਭੂਮੀ ਪੂਜਨ ਵਿੱਚ ਸ਼ਾਮਲ ਹੋਣ ਮੌਕੇ ਕੀਤਾ।
ਉਧਰ, ਸਿੱਖ ਜਥੇਬੰਦੀਆਂ ਵਿਚਾਲੇ ਇਸ ਨੂੰ ਲੈ ਕੇ ਵੱਡਾ ਰੋਸ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਗਿਆਨੀ ਇਕਬਾਲ ਸਿੰਘ ਨੂੰ ਤਲਬ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਲਜ਼ਾਮ ਲਾਇਆ ਕਿ ਸਾਬਕਾ ਜਥੇਦਾਰ ਦੇ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਪਾਰਟੀ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਅਯੁੱਧਿਆ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਇਹ ਬਿਆਨ ਦਿੱਤਾ ਹੈ। ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਹੈ।
ਵੀਡੀਓ ਵਿੱਚ ਗਿਆਨੀ ਇਕਬਾਲ ਸਿੰਘ ਕਹਿ ਰਹੇ ਹਨ ਕਿ ਗੁਰੂ ਗੋਬਿੰਦ ਸਿੰਘ ਭਗਵਾਨ ਦੇ ਵੱਡੇ ਪੁੱਤਰ ਲਵ ਦੇ ਅਤੇ ਗੁਰੂ ਨਾਨਕ ਦੇਵ ਜੀ ਕੁਸ਼ ਦੇ ਵੰਸ਼ਜ਼ ਸਨ, ਜੋ ਬੇਦੀ ਸਨ। ਉਹ ਸਿੱਖਾਂ ਦੇ ਪੂਰਵਜ ਸਨ। ਗਿਆਨੀ ਇਕਬਾਲ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਹੇ ਹਨ ਤੇ ਪਹਿਲਾਂ ਵੀ ਕਈ ਵਾਰ ਵਿਵਾਦ ਵਿਚ ਰਹਿ ਚੁੱਕੇ ਹਨ।
ਗਿਆਨੀ ਇਕਬਾਲ ਸਿੰਘ ਮੁੜ ਵਿਵਾਦ 'ਚ ਘਿਰੇ
ਏਬੀਪੀ ਸਾਂਝਾ
Updated at:
07 Aug 2020 11:44 AM (IST)
ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਮੁੜ ਵਿਵਾਦਾਂ ਵਿੱਚ ਘਰ ਗਏ ਹਨ। ਇਸ ਵਾਰ ਉਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਤੇ ਗੁਰੂ ਗੋਬਿੰਦ ਸਿੰਘ ਨੂੰ ਭਗਵਾਨ ਰਾਮ ਦੇ ਦੋ ਪੁੱਤਰਾਂ ਲਵ ਤੇ ਕੁਸ਼ ਦੇ ਵੰਸ਼ਜ਼ ਦੱਸਿਆ ਹੈ। ਗਿਆਨੀ ਇਕਬਾਲ ਸਿੰਘ ਨੇ ਇਹ ਦਾਅਵਾ ਰਾਮ ਮੰਦਰ ਦੇ ਭੂਮੀ ਪੂਜਨ ਵਿੱਚ ਸ਼ਾਮਲ ਹੋਣ ਮੌਕੇ ਕੀਤਾ।
- - - - - - - - - Advertisement - - - - - - - - -