ਪੜਚੋਲ ਕਰੋ

ਜਥੇਦਾਰ ਦਾਦੂਵਾਲ, ਮੰਡ ਤੇ ਅਜਨਾਲਾ ਪੰਥਕ ਸੰਘਰਸ਼ਾਂ 'ਚੋਂ ਆਊਟ

ਚੰਡੀਗੜ੍ਹ: ਬਰਗਾੜੀ ਮੋਰਚੇ ਦੇ ਲੀਡਰਾਂ ਵਿਚਾਲੇ ਤਰੇੜਾਂ ਹੋਰ ਡੂੰਘੀਆਂ ਹੋ ਗਈਆਂ ਹਨ। ਮਾਮਲਾ ਇੰਨਾ ਵਧ ਗਿਆ ਹੈ ਕਿ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੂੰ ਸਿੱਖ ਪੰਥ ਲਈ ਕੀਤੇ ਜਾਣ ਵਾਲੇ ਸੰਘਰਸ਼ਾਂ ਤੋਂ ਲਾਂਭੇ ਕਰ ਦਿੱਤਾ ਹੈ। ਇਹ ਫੈਸਲਾ ਜੇਲ੍ਹ ਵਿੱਤ ਬੰਦ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ ਕੀਤਾ ਹੈ। ਇਸ ਬਾਰੇ ਵਿਚਾਰ ਕਰਨ ਲਈ ਐਤਵਾਰ ਨੂੰ ਜਲੰਧਰ ਦੇ ਗੁਰੂ ਤੇਗ ਬਹਾਦਰ ਨਗਰ ਵਿਚਲੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜ ਮੈਂਬਰੀ ਕਮੇਟੀ 'ਚੋਂ ਚਾਰ ਮੈਂਬਰ ਭਾਈ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਪ੍ਰੋਫੈਸਰ ਬਲਜਿੰਦਰ ਸਿੰਘ ਤੇ ਮਾਸਟਰ ਸੰਤੋਖ ਸਿੰਘ ਦਾਬਾਂਵਾਲਾ ਹਾਜ਼ਰ ਹੋਏ। ਜਸਪਾਲ ਸਿੰਘ ਹੇਰਾਂ ਕਿਸੇ ਕਾਰਨ ਨਹੀਂ ਆ ਸਕੇ। ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰ ਨੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਦਾਰ ਧਿਆਨ ਸਿੰਘ ਮੰਡ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਮੀਟਿੰਗ ਵਿਚ ਸਾਰੇ ਮੈਂਬਰਾਂ ਨੇ ਇੱਕਮੱਤ ਹੁੰਦਿਆਂ ਇਨ੍ਹਾਂ ਜਥੇਦਾਰਾਂ ਨੂੰ ਪੰਥਕ ਸੰਘਰਸ਼ਾਂ ਤੋਂ ਦੂਰ ਰੱਖਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਇਨ੍ਹਾਂ ਜਥੇਦਾਰਾਂ ਦੀ ਆਪਸ ਵਿਚ ਬਣਦੀ ਨਹੀਂ ਸੀ, ਇਸੇ ਕਰਕੇ ਇਹ ਫ਼ੈਸਲਾ ਕਰਨਾ ਪਿਆ। ਪੰਜਾਬ ਸਰਕਾਰ ਨੂੰ 15 ਫਰਵਰੀ ਤੱਕ ਦਾ ਅਲਟੀਮੇਟਮ ਪਹਿਲਾਂ ਹੀ ਦਿੱਤਾ ਹੋਇਆ ਹੈ। ਉਸ ਤੋਂ ਬਾਅਦ ਐਲਾਨੇ ਜਾਣ ਵਾਲੇ ਸੰਘਰਸ਼ ਦੀ ਅਗਵਾਈ ਉਕਤ ਜਥੇਦਾਰ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਬਰਗਾੜੀ ਤੇ ਬਹਿਬਲ ਕਲਾਂ ਕਾਂਡ ਦੇ ਅਸਲ ਦੋਸ਼ੀ ਨਹੀਂ ਫੜੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੋਗੇ ਦੇ ਐਸਐਸਪੀ ਰਹੇ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿਹਾ ਗੋਲੀ ਚਲਾਉਣ ਦੇ ਹੁਕਮ ਉਸ ਦੇ ਇੱਕਲੇ ਦੇ ਨਹੀਂ ਹੋ ਸਕਦੇ। ਜਦੋਂ ਤੱਕ ਬਾਕੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਮੱਠਾ ਨਹੀਂ ਪੈਣ ਦਿੱਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget