ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)

Hukamnama Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ

Hukamnama Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget