Hukamnama Sahib: ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥
ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧। ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ। ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ)। ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!