ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-05-2024)

Hukamnama Sahib from Sri Darbar Sahib Amritsar: ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥

Hukamnama Sahib from Sri Darbar Sahib Amritsar: ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥  

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭। 


( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget