ਪੜਚੋਲ ਕਰੋ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (17-04-2024)
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

AMRITVELE DA HUKAMNAMA
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
ਦੁਪਦੇ = ਦੋ ਬੰਦਾਂ ਵਾਲੇ ਸ਼ਬਦ। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ} ਹੋਰ ਸਾਰੇ। ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਜਤਨ। ਸਭਿ = ਸਾਰੇ। ਦਾਰੂ = ਦਵਾਈ। ਸੀਤਲ = ਸ਼ਾਂਤ। ਭਇਆ = ਹੋ ਗਿਆ ॥੧॥ ਆਰਾਧਿਆ = ਹਿਰਦੇ ਵਿਚ ਵਸਾਇਆ। ਸਗਲਾ = ਸਾਰਾ। ਰਾਖਨਹਾਰੈ = ਰੱਖ ਸਕਣ ਵਾਲੇ ਪ੍ਰਭੂ ਨੇ। ਕਰਿ = ਕਰ ਕੇ। ਮਇਆ = ਦਇਆ ॥੧॥ ਪਕੜਿ = ਫੜ ਕੇ। ਪ੍ਰਭਿ = ਪ੍ਰਭੂ ਨੇ। ਅਪਨਇਆ = ਆਪਣਾ। ਸਿਮਰਿ = ਸਿਮਰ ਕੇ। ਨਿਰਭਇਆ = ਨਿਰਭਉ ॥੨॥੧॥੬੫॥
ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















