ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥




 

ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ =ਕੰਨਾਂ ਨੂੰ ਆਸਰਾ ਦੇਂਦਾ ਹਾਂ।੨।



 

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!