ਪੜਚੋਲ ਕਰੋ

ਇਤਿਹਾਸਕ ਡਿਉਢੀ ਢਾਹੁਣ ਮਗਰੋਂ ਬਾਬਾ ਜਗਤਾਰ ਸਿੰਘ ਨੇ ਮੰਗੀ ਮੁਆਫ਼ੀ

ਤਰਨ ਤਾਰਨ: ਇੱਥੋਂ ਦੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਢਾਹ ਮਗਰੋਂ ਸਿੱਖ ਸੰਗਤਾ ਦੇ ਰੋਹ ਨੂੰ ਵੇਖਦਿਆਂ ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ ਨੇ ਸਿੱਖ ਸੰਗਤ ਕੋਲੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਡੇਰਾ ਬਾਬਾ ਜਗਤਾਰ ਸਿੰਘ ਦੇ ਖ਼ਜ਼ਾਨਚੀ ਬਾਬਾ ਮਹਿੰਦਰ ਸਿੰਘ ਨੇ ਡੇਰੇ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰੇ ਵੱਲੋਂ ਦਰਸ਼ਨੀ ਡਿਉਢੀ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਤਾ ਨੰਬਰ 550 ਅਨੁਸਾਰ 12 ਜੁਲਾਈ, 2018 ਨੂੰ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਬਾਰੇ ਸਿੱਖ ਸੰਗਤ ਵੱਲੋਂ ਰੋਸ ਜ਼ਾਹਰ ਕੀਤਾ ਗਿਆ, ਜਿਸ ਕਰਕੇ ਉਹ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕਿਸੇ ਵੀ ਪੁਰਾਤਨ ਇਮਾਰਤ ਦੀ ਸੇਵਾ ਦਾ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਉਹ ਸਿੱਖ ਸੰਗਤਾਂ ਤੇ ਸੰਪਰਦਾਵਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਸੇਵਾ ਦਾ ਕਾਰਜ ਸ਼ੁਰੂ ਕਰਨਗੇ। ਉਧਰ, ਮਾਮਲੇ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਕੋਲੋਂ ਰਿਪੋਰਟ ਮੰਗੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਨੇ ਨੁਕਸਾਨੀ ਇਮਾਰਤ ਦੇ ਹਿੱਸੇ ਦੀ ਮੁਰੰਮਤ ਤੇ ਇਸ ਦੀ ਸਾਂਭ-ਸੰਭਾਲ ਕਾਰ ਸੇਵਾ ਦੀ ਥਾਂ ਖੁਦ ਕੰਮ ਕਰਾਉਣ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਬੀਤੇ ਦਿਨ ਇਸ ਪੁਰਾਤਨ ਇਮਾਰਤ ਨੂੰ ਰਾਤ ਵੇਲੇ ਢਾਹੁਣ ਦਾ ਯਤਨ ਕੀਤਾ ਗਿਆ ਸੀ। ਇਸ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਨੂੰ ਮੁਅੱਤਲ ਕਰ ਦਿੱਤਾ ਤੇ ਮੁਅੱਤਲੀ ਦੌਰਾਨ ਉਸ ਨੂੰ ਹਰਿਆਣਾ ਸਥਿਤ ਜੀਂਦ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਇਸ ਸਬੰਧੀ ਦਿੱਤੀ ਕਾਰ ਸੇਵਾ ਵਾਪਸ ਲੈ ਲਈ ਹੈ। ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਹੈ, ਜਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget