(Source: ECI/ABP News)
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ
Delhi News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ।
![ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ Delhi Gurdwara Committee celebrated the Martyrdom Day of Sri Guru Teg Bahadur Sahib with reverence and respect ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ](https://feeds.abplive.com/onecms/images/uploaded-images/2022/11/28/9a7df51787ed95188e0af555bae7cee21669640172824438_original.jpg?impolicy=abp_cdn&imwidth=1200&height=675)
Delhi News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ ਵਿਚਾਰਾਂ ਸੁਣੀਆਂ।
ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਜਿਸ ਵਿਚ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸ਼ੋਭਿਤ ਸਨ। ਨਗਰ ਕੀਰਤਨ ਇਥੋਂ ਨਵੀਂ ਸੜਕ, ਚਾਵੜੀ ਬਜ਼ਾਰ, ਅਜਮੇਰੀ ਗੇਟ, ਚੂਨਾ ਮੰਡੀ, ਪਹਾੜਗੰਜ, ਪੰਚਕੂਈਆਂ ਰੋਡ ਅਤੇ ਗੁਰਦੁਆਰਾ ਬੰਗਲਾ ਸਾਹਿਬ ਹੁੰਦੇ ਹੋਏ ਗੁਰਦੁਆਰਾ ਰਕਾਬਗੰਜ ਸਾਹਿਬ ਆ ਕੇ ਸਮਾਪਤ ਹੋਇਆ।
ਨਗਰ ਕੀਰਤਨ ਵਿਚ ਗੁਰੂ ਕੀ ਲਾਡੀ ਫੌਜ ਨਿਹੰਗ ਸਿੰਘਾਂ ਦੇ ਜੱਥਿਆਂ ਤੋਂ ਇਲਾਵਾ ਸਕੂਲੀ ਵਿਦਿਆਰਥੀ, ਗੱਤਕਾ ਪਾਰਟੀਆਂ ਤੇ ਹੋਰ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਨਾਲ ਹਿੰਦੁਸਤਾਨ ਦਾ ਇਤਿਹਾਸ ਬਦਲ ਗਿਆ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਸਿਰਫ ਕਸ਼ਮੀਰੀ ਪੰਡਤਾਂ ਦੀ ਰਾਖੀ ਹੀ ਨਹੀਂ ਕੀਤੀ ਬਲਕਿ ਸਮੁੱਚੇ ਦੇਸ਼ ਦੇ ਲੋਕਾਂ ਦੀ ਰਾਖੀ ਕੀਤੀ। ਉਹਨਾਂ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿਚ ਬਦਲਾਅ ਦਾ ਵੱਡਾ ਮੌਕਾ ਸੀ ਜਿਸਨੂੰ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਨਾਲ ਨਵੇਂ ਦੌਰ ਵੱਲ ਤੋਰਿਆ।
ਉਹਨਾਂ ਕਿਹਾ ਕਿ ਅਸੀਂ ਵੱਡਭਾਗੀ ਹਾਂ ਜੋ ਅਸੀਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਉਸੇ ਲਾਲ ਕਿਲ੍ਹੇ ’ਤੇ ਮਨਾਇਆ ਜਿਥੇ ਗੁਰੂ ਸਾਹਿਬ ਨੂੰ ਸ਼ਹੀਦ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਲਾਲ ਕਿਲ੍ਹੇ ’ਤੇ ਗੁਰਪੁਰਬ ਮਨਾਉਣ ਨੇ ਸਾਬਤ ਕੀਤਾ ਕਿ ਇਤਿਹਾਸ ਆਪਣੇ ਆਪ ਨੂੰ ਬਦਲਦਾ ਹੈ ਤੇ ਜਿਹੜੇ ਤਾਨਾਸ਼ਾਹ ਮੁਗਲਾਂ ਨੇ ਇਸ ਦੇਸ਼ ਵਿਚ ਤਸ਼ੱਦਦ ਦੇ ਦੌਰ ਚਲਾਏ ਸਨ, ਅੱਜ ਉਹਨਾਂ ਨੂੰ ਯਾਦ ਕਰਨ ਵਾਲਾ ਵੀ ਕੋਈ ਨਹੀਂ ਰਿਹਾ। ਇਸ ਮੌਕੇ ਨਗਰ ਕੀਰਤਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)