September 24 Holiday in Punjab: ਐਸਜੀਪੀਸੀ ਦੇ ਸਾਬਕਾ ਪ੍ਰਧਾਨ ਸਵ. ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ 24 ਸਤੰਬਰ ਨੂੰ ਉਹਨਾਂ ਦੇ ਜੱਦੀ ਪਿੰਡ ਟੌਹੜਾ, ਜ਼ਿਲ੍ਹਾ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਸੀ ਵਾਲੇ ਦਿਨ ਰਾਜ ਪੱਧਰੀ ਛੁੱਟੀ ਕੀਤੀ ਜਾਵੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਨਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਟੋਹੜਾ ਦੇਸ਼ ਦੇ ਇਕ ਕੌਮੀ ਪੱਧਰ ਦੇ ਲੀਡਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਵੀ ਇਹਨਾਂ 100 ਸਾਲਾ ਜਨਮ ਸ਼ਤਾਬਦੀ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਪ੍ਰੋਫੈਸਰ ਚੰਦੂਮਾਜਰਾ ਤੇ ਰੱਖੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਜਨਮ ਸ਼ਤਾਬਦੀ ਮੌਕੇ ਰੱਖੇ ਗਏ ਸਮਾਗਮ 'ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਵੀ ਆਦਰ ਸਹਿਤ ਸੱਦਾ ਪੱਤਰ ਭੇਜਿਆ ਗਿਆ ਹੈ।
ਪੰਜਾਬ 'ਚ ਅੱਜ ਹੋਰ 30 ਮੁਹੱਲਾ ਕਲੀਨਿਕਾਂ ਦਾ ਹੋਣ ਜਾ ਰਿਹਾ ਉਦਘਾਟਨ, ਇਸ ਜਿਲ੍ਹੇ ਨੂ਼ੰ ਮਿਲੇਗੀ ਸੌਗਾਤ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ