Dhanteras 2023: ਸੰਨੀ ਦਿਓਲ ਤੋਂ ਅਨੁਪਮ ਖੇਰ ਤੱਕ, ਇਨ੍ਹਾਂ ਬਾਲੀਵੁੱਡ ਸਟਾਰਜ਼ ਨੇ ਧਨਤੇਰਸ ਦੇ ਮੌਕੇ 'ਤੇ ਫੈਨਜ਼ ਨੂੰ ਦਿੱਤੀਆਂ ਵਧਾਈਆਂ
Dhanteras Celebration: ਅੱਜ ਪੂਰੇ ਦੇਸ਼ 'ਚ ਧਨਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ 'ਤੇ ਬਾਲੀਵੁੱਡ ਸਿਤਾਰੇ ਆਪਣੇ ਪ੍ਰਸ਼ੰਸਕਾਂ ਨੂੰ ਧਨਤੇਰਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦੇ ਰਹੇ ਹਨ। ਇਸ ਸੂਚੀ 'ਚ ਸੰਨੀ ਦਿਓਲ ਅਤੇ ਅਨੁਪਮ ਖੇਰ ਦਾ ਨਾਂ ਵੀ ਸ਼ਾਮਲ ਹੈ।
Dhanteras 2023: ਇਸ ਸਮੇਂ ਹਰ ਪਾਸੇ ਦੀਵਾਲੀ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗਲੀਆਂ ਲਾਈਟਾਂ ਨਾਲ ਚਮਕ ਰਹੀਆਂ ਹਨ। ਧਨਤੇਰਸ ਦਾ ਤਿਉਹਾਰ ਅੱਜ 10 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਹਰ ਤਿਉਹਾਰ ਦੀ ਤਰ੍ਹਾਂ ਫਿਲਮੀ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾ ਰਹੇ ਹਨ।
ਬਾਲੀਵੁੱਡ ਸੈਲੇਬਸ ਧਨਤੇਰਸ ਦੀਆਂ ਸ਼ੁਭਕਾਮਨਾਵਾਂ
ਕਈ ਬਾਲੀਵੁੱਡ ਸਿਤਾਰਿਆਂ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਧਨਤੇਰਸ ਦੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਤਾਂ ਦੇਖਦੇ ਹਾਂ ਕਿ ਕਿਹੜੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ। ਇਸ ਲਿਸਟ 'ਚ ਪਹਿਲਾ ਨਾਂ ਬਾਲੀਵੁੱਡ ਦੇ ਸੁਪਰਸਟਾਰ ਸੰਨੀ ਦਿਓਲ ਦਾ ਹੈ।
ਸੰਨੀ ਦਿਓਲ ਨੇ ਪ੍ਰਸ਼ੰਸਕਾਂ ਨੂੰ ਧਨਤੇਰਸ ਦੀ ਦਿੱਤੀ ਵਧਾਈ
ਸੰਨੀ ਪਾਜੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਧਨਤੇਰਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ 'ਤੁਹਾਨੂੰ ਸਾਰਿਆਂ ਨੂੰ ਖੁਸ਼ੀਆਂ ਅਤੇ ਪੈਸੇ ਦੀ ਬਖਸ਼ਿਸ਼ ਹੋਵੇ। ਧਨਤੇਰਸ ਦੀਆਂ ਸ਼ੁੱਭਕਾਮਨਾਵਾਂ। ਸੁਪਰਸਟਾਰ ਦੀ ਇਸ ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਪ੍ਰਸ਼ੰਸਕ ਵੀ ਉਨ੍ਹਾਂ ਨੂੰ ਧਨਤੇਰਸ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ।
#धनतेरस की हार्दिक शुभकामनाएं
— Sunny Deol (@iamsunnydeol) November 10, 2023
May you all be blessed with abundance of wealth & happiness. #HappyDhanteras pic.twitter.com/NJR3q1VOUx
ਅਨੁਪਮ ਖੇਰ ਨੇ ਵੀ ਕਾਮਨਾ ਕੀਤੀ
ਸੰਨੀ ਦਿਓਲ ਤੋਂ ਇਲਾਵਾ ਅਨੁਪਮ ਖੇਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪ੍ਰਸ਼ੰਸਕਾਂ ਨੂੰ ਧਨਤੇਰਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਕ ਖੂਬਸੂਰਤ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 'ਤੁਹਾਨੂੰ ਸਾਰਿਆਂ ਨੂੰ ਧਨਤੇਰਸ ਦੀਆਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ।'
View this post on Instagram
ਕਾਬਿਲੇਗ਼ੌਰ ਹੈ ਕਿ ਧਨਤੇਰਸ ਦਾ ਤਿਓਹਾਰ ਦੀਵਾਲੀ ਤੋਂ ਦੋ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਨਵੇਂ ਭਾਂਡੇ ਜਾਂ ਸੋਨਾ ਚਾਂਦੀ ਖਰੀਦਣਾ ਸ਼ੁੱਭ ਮੰਨਦੇ ਹਨ।