ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੀ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਸਮਾਪਤੀ ਹੋ ਗਈ। ਬੀਤੀ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਨਿਰੰਤਰ ਗੁਰਮਤਿ ਸਮਾਗਮ ਚੱਲ ਰਹੇ ਸਨ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮਾਂ ਤੋਂ ਉਪਰੰਤ ਚਲੀ ਆ ਰਹੀ ਮਰਿਆਦਾ ਅਨੁਸਾਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅੰਮ੍ਰਿਤ ਵੇਲੇ ਗੁਰਦੁਅਰਾ ਸਾਹਿਬ ਦੇ ਦਰਬਾਰ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਇਕੱਠੀਆਂ ਹੋਈਆਂ, 2 ਵਜੇ ਭੋਗ ਪੈਣ ਤੋਂ ਉਪਰੰਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਵੱਲੋਂ ਸ਼ਬਦ ਕੀਰਤਨ ਅਤੇ ਆਰਤੀ ਦਾ ਕੀਰਤਨ ਕੀਤਾ ਗਿਆ।
ਇਸ ਉਪਰੰਤ ਮੌਜੂਦ ਸਿੱਖ ਸੰਗਤਾ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਲੋਕਿਕ ਦ੍ਰਿਸ਼ ਸਿਰਜਿਆ ਗਿਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਵੱਲੋਂ ਸਮਾਗਮਾਂ ਦੇ ਸਮਾਪਤੀ ਦੀ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਪਾਵਨ ਮੁੱਖਵਾਕ ਸਰਵਣ ਕਰਵਾਇਆ ਗਿਆ।
ਇਤਿਹਾਸਕ 550 ਸਾਲਾ ਸਮਾਗਮਾਂ ਦੀ ਸਮਾਪਤੀ
ਏਬੀਪੀ ਸਾਂਝਾ
Updated at:
13 Nov 2019 05:51 PM (IST)
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੀ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਸਮਾਪਤੀ ਹੋ ਗਈ। ਬੀਤੀ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਨਿਰੰਤਰ ਗੁਰਮਤਿ ਸਮਾਗਮ ਚੱਲ ਰਹੇ ਸਨ।
- - - - - - - - - Advertisement - - - - - - - - -